10 ਤੋਂ 12 ਦਸੰਬਰ ਤੱਕ ਚਲੇਗੀ ਪਲਸ ਪੋਲੀੳ ਮੁਹਿੰਮ
ਫਤਿਹਗੜ ਸਾਹਿਬ / ਬੱਸੀ ਪਠਾਣਾਂ: 8 ਦਸੰਬਰ, ਦੇਸ਼ ਕਲਿੱਕ ਬਿਓਰੋ
ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੋਰ ਦੀ ਦੇਖਰੇਖ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਵਿਚ 10 ਤੋਂ 12 ਦਸੰਬਰ ਤੱਕ ਨੈਸ਼ਨਲ ਪਲਸ ਪੋਲੀਓ ਰਾਊਂਡ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਪੋਲੀਓ ਰਾਊਂਡ ਲਈ ਪੂਰਨ ਪ੍ਰਬੰਧ ਕਰ ਲਏ ਗਏ ਹਨ। ਇਸ ਸਬੰਧੀ ਸਟਾਫ਼ ਨੂੰ ਲੋੜੀਂਦੀਆਂ ਟ੍ਰਨਿੰਗਾ ਵੀ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੀ.ਐਚ.ਸੀ ਨੰਦਪੁਰ ਕਲੋੜ ਵਿਚ 8377 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਿਥਆ ਗਿਆ ਹੈ। ਜਿਸ ਲਈ ਵਿਭਾਗ ਵੱਲੋਂ ਘਰ ਘਰ ਟੀਮਾਂ,ਟਰਾਂਜ਼ਿਟ ਟੀਮਾਂ, ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ। ਉਨਾਂ੍ਹ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਨੋਬਲ ਕਾਰਜ ਵਿਚ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਰਾਊਂਡ ਦੇ ਪਹਿਲੇ ਦਿਨ 10 ਦਸੰਬਰ ਨੂੰ ਆਪਣੇ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਨੇੜੇ ਦੇ ਬੂਥ ਤੋਂ ਪੋਲੀਓ ਬੂੰਦਾਂ ਜਰੂਰ ਪਿਲਾਉਣ। ਬਲਾਕ ਐਜੂਕੇਟਰ ਹੇਮੰਤ ਕੁਮਾਰ ਨੇ ਸਮੂਹ ਮੀਡੀਆ ਅਤੇ ਸਵੈ ਸੇਵੀ ਸੰਸਥਾਵਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਉਣ ਸਮੇਂ ਸਹਿਯੋਗ ਦੇਣ ਅਤੇ ਆਪਣੇ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ, ਪਹਿਲਾ ਬੂੰਦਾਂ ਪੀ ਚੁੱਕਾ ਹੋਵੇ ਜਾਂ ਨਵਜੰਮਿਆ ਹੋਵੇੇ।