ਭੋਪਾਲ, 13 ਦਸੰਬਰ, ਦੇਸ਼ ਕਲਿਕ ਬਿਊਰੋ :
ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਮੋਹਨ ਯਾਦਵ ਨੇ ਅੱਜ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਇਹ ਸਮਾਰੋਹ ਭੋਪਾਲ ਦੇ ਮੋਤੀ ਲਾਲ ਨਹਿਰੂ ਸਟੇਡੀਅਮ ਵਿੱਚ ਹੋ ਰਿਹਾ ਹੈ। ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਰਾਜਪਾਲ ਮੰਗੂਭਾਈ ਪਟੇਲ ਉਨ੍ਹਾਂ ਨੂੰ ਸਹੁੰ ਚੁਕਾਉਣਗੇ। ਫਿਲਹਾਲ ਕੋਈ ਹੋਰ ਵਿਧਾਇਕ ਮੰਤਰੀ ਵਜੋਂ ਸਹੁੰ ਨਹੀਂ ਚੁੱਕੇਗਾ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ 11 ਰਾਜਾਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ।