ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿਕ ਬਿਊਰੋ :
I.N.D.I.A ਗਠਜੋੜ ਦੀ ਚੌਥੀ ਮੀਟਿੰਗ ਅੱਜ ਯਾਨੀ 19 ਨਵੰਬਰ ਨੂੰ ਦਿੱਲੀ ਦੇ ਇੱਕ ਹੋਟਲ ਵਿੱਚ ਹੋਵੇਗੀ। ਇਸ 'ਚ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸ਼ਾਮਲ ਹੋਣਗੇ। ਮੀਟਿੰਗ ਵਿੱਚ ਸਪਾ ਆਗੂ ਅਖਿਲੇਸ਼ ਯਾਦਵ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਫਾਰੂਕ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫ਼ਤੀ ਅਤੇ ਆਰਐਲਡੀ ਦੇ ਜਯੰਤ ਚੌਧਰੀ ਮੌਜੂਦ ਰਹਿਣਗੇ। ਇਸ ਬੈਠਕ 'ਚ ਵਿਰੋਧੀ ਪਾਰਟੀਆਂ ਵਿਚਾਲੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਅਤੇ ਸੀਟਾਂ ਦੀ ਵੰਡ ਵਰਗੇ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜ ਰਾਜਾਂ ਦੇ ਚੋਣ ਨਤੀਜਿਆਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਕਾਂਗਰਸ ਲਈ ਸੀਟਾਂ ਦੀ ਵੰਡ ਸਭ ਤੋਂ ਵੱਡੀ ਗੱਲ ਹੋ ਸਕਦੀ ਹੈ ਕਿਉਂਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਚੋਣਾਂ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਮਮਤਾ ਨੇ ਸ਼ੀਟ ਵੰਡ 'ਤੇ ਸਵਾਲ ਖੜ੍ਹੇ ਕੀਤੇ ਸਨ। 18 ਦਸੰਬਰ ਨੂੰ 'ਚ ਸੰਸਦ 'ਚੋਂ 78 ਸੰਸਦ ਮੈਂਬਰਾਂ ਦੀ ਮੁਅੱਤਲੀ 'ਤੇ ਵੀ ਚਰਚਾ ਹੋ ਸਕਦੀ ਹੈ।