ਸਿਹਤ ਮੰਤਰੀ, ਪ੍ਰਮੁੱਖ ਸਕੱਤਰ ਸਿਹਤ, ਮਿਸ਼ਨ ਡਾਇਰੈਕਟਰ ਐਨ.ਐਚ.ਐਮ ਨੇ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ
ਚੰਡੀਗੜ੍ਹ, 1 ਜਨਵਰੀ, ਦੇਸ਼ ਕਲਿੱਕ ਬਿਓਰੋ :
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਅਤੇ ਡਾਇਰੈਕਟੋਰੇਟ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ਤੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਜੋਏ ਸ਼ਰਮਾ, ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਅਭਿਨਵ ਤਰਿੱਖਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਦਫ਼ਤਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਲਖਵਿੰਦਰ ਸਿੰਘ ਜੀ ਵੱਲੋਂ ਰਸਭਿੰਨਾ ਸ਼ਬਦ ਕਿਰਤਨ ਕੀਤਾ ਗਿਆ।
ਇਸ ਮੌਕੇ ਗੁਰੂ ਦਾ ਲੰਗਰ ਅਤੁਟ ਵਰਤਾਇਆ ਗਿਆ।ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਆਦਰਸ਼ਪਾਲ ਕੌਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਨਾਲ ਹੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸਹੂਲਤਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਤਨਦੇਹੀ ਨਾਲ ਨੇਪਰ੍ਹੇ ਚਾੜ੍ਹਨ ਲਈ ਸਿਹਤ ਅਧਿਕਾਰੀ ਕਰਮਚਾਰੀਆਂ ਨੂੰ ਸੱਦਾ ਦਿੱਤਾ।ਅੱਜ ਦੇ ਸਮਾਗਮ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ, ਜਥੇਬੰਦੀ ਦੇ ਅਹੁਦੇਦਾਰ ਚੇਅਰਮੈਨ ਪਰਵਿੰਦਰ ਸਿੰਘ, ਵਾਇਸ ਚੇਅਰਮੈਨ ਸੁਨੀਤਾ ਭਨੌਟ, ਕਨਵੀਨਰ ਸੁਖਵਿੰਦਰ ਸਿੰਘ, ਅੰਮ੍ਰਿਤਪਾਲ ਕੌਰ (ਪ੍ਰਧਾਨ ਇਸਤਰੀ ਵਿੰਗ), ਗੁਲਜ਼ਾਰ ਖਾਨ (ਜਨਰਲ ਸਕੱਤਰ), ਹਰਪ੍ਰੀਤ ਸਿੰਘ (ਸੀਨੀਅਰ ਮੀਤ ਪ੍ਰਧਾਨ), ਰਿੰਪੀ (ਸੀ.ਮੀਤ ਪ੍ਰਧਾਨ ਇਸਤਰੀ ਵਿੰਗ), ਗੁਰਪ੍ਰੀਤ ਸਿੰਘ (ਮੀਤ ਪ੍ਰਧਾਨ), ਸੰਯੁਕਤ ਸਕੱਤਰ ਸਿਮਰਨਜੀਤ ਸਿੰਘ ਰੰਗੀ, ਦਵਿੰਦਰ ਸਿੰਘ (ਵਿੱਤ ਸਕੱਤਰ), ਗੁਰਪ੍ਰੀਤ ਕੌਰ (ਵਿੱਤ ਸਕੱਤਰ ਇਸਤਰੀ ਵਿੰਗ), ਪੰਕਜ ਸ਼ਰਮਾ (ਪ੍ਰੈਸ ਸਕੱਤਰ), ਕਮਲਪ੍ਰੀਤ ਸਿੰਘ (ਪ੍ਰਚਾਰ ਸਕੱਤਰ), ਗੁਰਮੀਤ ਸਿੰਘ ਰਾਣਾ (ਸਟੇਜ਼ ਸਕੱਤਰ), ਅਤੇ ਸਲਾਹਕਾਰ ਕੁਲਦੀਪ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਸੰਜੀਵ ਕੁਮਾਰ,ਬਿੱਟੂ ਰਾਮ, ਲਖਬੀਰ ਕੌਰ ਆਦਿ ਹਾਜ਼ਰ ਸਨ।