Hindi English Sunday, 27 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਵਾਈਨ ਫਲੂ ਤੋਂ ਘਬਰਾਉਣ ਦੀ ਲੋੜ ਨਹੀਂ: ਡਾ: ਕਿਰਪਾਲ ਸਿੰਘ

Updated on Tuesday, January 02, 2024 17:59 PM IST

 
ਦਲਜੀਤ ਕੌਰ 
 
ਸੰਗਰੂਰ, 2 ਜਨਵਰੀ, 2024: ਸਵਾਈਨ ਫ਼ਲੂ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਸਬੰਧੀ ਸਿਹਤ ਸੰਸਥਾਵਾਂ ਅੰਦਰ ਢੁਕਵੇਂ ਪ੍ਰਬੰਧ ਰੱਖਣ ਲਈ ਸਿਵਲ ਸਰਜਨ  ਡਾ:ਕਿਰਪਾਲ ਸਿੰਘ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਲੇ ਅੰਦਰ ਭਾਵੇਂ ਸਵਾਈਨ ਫਲੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ ਪਰ ਫਿਰ ਵੀ ਇਸ ਤੋਂ ਬਚਣ ਲਈ ਹਰ ਸਿਹਤ ਸੰਸਥਾ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵਿਭਾਗ ਦੇ ਫੀਲਡ ਸਟਾਫ ਤੇ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾਵੇ, ਆਪੋ ਆਪਣੀਆਂ ਸਿਹਤ ਸੰਸਥਾਵਾਂ ਉੱਪਰ ਫਲੂ ਕਾਰਨਰ ਸਥਾਪਿਤ ਕੀਤੇ ਜਾਣ ਅਤੇ ਜੇਕਰ ਕੋਈ ਸਵਾਇਨ ਫਲੂ ਦਾ ਕੇਸ ਆਉਂਦਾ ਹੈ ਤਾਂ ਉਸਦੇ ਇਲਾਜ ਲਈ ਅਗਾਊ ਢੁਕਵੇ ਪ੍ਰਬੰਧ ਕਰਕੇ ਰੱਖੇ ਜਾਣ ਅਤੇ ਕੇਸਾਂ ਦੇ ਇਲਾਜ ਲਈ ਵਰਤੋਂ ਵਿੱਚ ਆਉਣ ਵਾਲੀਆਂ ਲੋੜੀਂਦੀਆਂ ਦਵਾਈਆਂ ਦਾ ਸਟਾਕ ਸੰਸਥਾ ਤੇ ਰੱਖਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਜਿਸ ਸੰਸਥਾ ਵਿੱਚ ਦਵਾਈਆਂ ਉਪਲਬਧ ਨਹੀਂ ਹਨ ਉਹਨਾਂ ਵੱਲੋਂ ਜ਼ਿਲਾ ਪੱਧਰ ਤੋਂ ਦਵਾਈਆਂ ਲੈ ਲਈਆਂ ਜਾਣ ਕਿਉਂਕਿ ਦਵਾਈਆਂ ਦੀ ਕੋਈ ਕਮੀ ਨਹੀਂ ਹੈ। 
 
ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਖਾਂਸੀ ਅਤੇ ਜੁਕਾਮ ਛਿੱਕਾਂ ਆਉਣੀਆਂ ਜਾਂ ਨੱਕ ਵਗਣਾ ਗਲੇ ਵਿੱਚ ਦਰਦ, ਸਾਹ ਲੈਣ ਵਿੱਚ ਤਕਲੀਫ, ਦਸਤ ਲੱਗਣਾ, ਸਰੀਰ ਟੁੱਟਦਾ ਮਹਿਸੂਸ ਹੋਣਾ ਲੱਛਣ ਹੋਣ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ਼ ਸੰਪਰਕ ਕਰਨਾ ਚਾਹੀਦਾ ਹੈ।

ਵੀਡੀਓ

ਹੋਰ
Have something to say? Post your comment
X