ਦਿਸਪੁਰ, 3 ਜਨਵਰੀ, ਦੇਸ਼ ਕਲਿਕ ਬਿਊਰੋ :
ਆਸਾਮ ਦੇ ਗੋਲਾਘਾਟ ਵਿੱਚ ਇੱਕ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਕਰੀਬ 12 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਜ਼ਖਮੀ ਹੋ ਗਏ। ਗੋਲਾਘਾਟ ਦੇ ਐਸਪੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 5 ਵਜੇ ਬਲੀਜਾਨ ਇਲਾਕੇ ਵਿੱਚ ਵਾਪਰਿਆ। ਹਾਦਸੇ ਦੇ ਸਮੇਂ ਬੱਸ ਵਿੱਚ 45 ਲੋਕ ਸਵਾਰ ਸਨ, ਜੋ ਸਵੇਰੇ 3 ਵਜੇ ਪਿਕਨਿਕ ਮਨਾਉਣ ਲਈ ਅਠਖੇਲੀਆ ਤੋਂ ਬੋਗੀਬੀਲ ਜਾ ਰਹੇ ਸਨ। ਬਚਾਅ ਟੀਮ ਨੇ ਜ਼ਖਮੀਆਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਹੈ।ਮੌਕੇ ‘ਤੇ ਮੌਜੂਦ ਇਕ ਅਧਿਕਾਰੀ ਨੇ ਦੱਸਿਆ ਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਘਟਨਾ ਕਿਵੇਂ ਵਾਪਰੀ।