ਕਰਨਾਲ, 3 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ ਵਿੱਚ ਦੋ ਹਥਿਆਰਬੰਦ ਅਪਰਾਧੀਆਂ ਨੇ ਕਰਨਾਲ ਦੇ ਇੱਕ ਸਪੇਅਰ ਪਾਰਟਸ ਕਾਰੋਬਾਰੀ ਨੂੰ ਗੋਲੀ ਮਾਰ ਦਿੱਤੀ ਅਤੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਉੱਤੇ ਉਸਦੀ ਕਾਰ ਲੁੱਟ ਲਈ। ਬਦਮਾਸ਼ ਕਾਰ 'ਚ ਰੱਖੀ 3 ਲੱਖ ਰੁਪਏ ਦੀ ਨਕਦੀ ਵੀ ਲੈ ਗਏ। ਇਹ ਘਟਨਾ ਕਰਨਾਲ ਦੇ ਕੁਟੇਲ ਪਿੰਡ ਨੇੜੇ ਨੈਸ਼ਨਲ ਹਾਈਵੇ-44 'ਤੇ ਵਾਪਰੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮ ਲਿਫਟ ਲੈ ਕੇ ਕਾਰ 'ਚ ਸਵਾਰ ਹੋਏ ਸਨ। ਵਪਾਰੀ ਆਪਣੇ ਨੌਕਰ ਨਾਲ ਮਾਲ ਖਰੀਦਣ ਲਈ ਦਿੱਲੀ ਜਾ ਰਿਹਾ ਸੀ ਬੰਦੂਕ ਦੀ ਨੋਕ 'ਤੇ ਕਾਰ ਲੁੱਟਣ ਦੀ ਸੂਚਨਾ ਮਿਲਦੇ ਹੀ ਮਧੂਬਨ ਪੁਲਸ ਉਥੇ ਪਹੁੰਚ ਗਈ। ਜਿਸ ਤੋਂ ਬਾਅਦ ਪੈਰ 'ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਵਪਾਰੀ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਡਰਾਈਵਰ ਵੱਲੋਂ ਦੱਸੇ ਗਏ ਹੁਲੀਏ ਅਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।