ਢਾਕਾ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਗੋਪੀਬਾਗ ਇਲਾਕੇ 'ਚ ਸ਼ੁੱਕਰਵਾਰ ਰਾਤ ਨੂੰ ਬਦਮਾਸ਼ਾਂ ਨੇ ਇਕ ਟਰੇਨ ਨੂੰ ਅੱਗ ਲਗਾ ਦਿੱਤੀ। ਇਸ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਇਹ ਘਟਨਾ ਰਾਤ 9.05 ਵਜੇ ਵਾਪਰੀ। ਫਾਇਰ ਸਰਵਿਸ ਅਤੇ ਸਿਵਲ ਡਿਫੈਂਸ ਕੰਟਰੋਲ ਰੂਮ ਦੇ ਡਿਊਟੀ ਅਫਸਰ ਫਰਹਾਦੁਜ਼ਮਾਨ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਤੋਂ ਪਹਿਲਾਂ 19 ਦਸੰਬਰ ਨੂੰ ਇੱਕ ਟਰੇਨ ਨੂੰ ਅੱਗ ਲੱਗ ਗਈ ਸੀ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਦਰਅਸਲ, ਬੰਗਲਾਦੇਸ਼ ਵਿੱਚ 12ਵੀਂ ਆਮ ਚੋਣ ਲਈ 7 ਜਨਵਰੀ ਨੂੰ ਵੋਟਾਂ ਪੈਣਗੀਆਂ। ਸ਼ੇਖ ਹਸੀਨਾ 2009 ਤੋਂ ਪ੍ਰਧਾਨ ਮੰਤਰੀ ਹੈ ਅਤੇ 5ਵੀਂ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰ ਹੈ।