ਕੋਲਕਾਤਾ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਈਡੀ ਨੇ ਅੱਜ ਸ਼ਨੀਵਾਰ ਸਵੇਰੇ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਤੋਂ ਟੀਐਮਸੀ ਨੇਤਾ ਅਤੇ ਬੋਨਗਾਂਵ ਨਗਰਪਾਲਿਕਾ ਦੇ ਸਾਬਕਾ ਚੇਅਰਮੈਨ ਸ਼ੰਕਰ ਅਧਿਆ ਨੂੰ ਗ੍ਰਿਫਤਾਰ ਕੀਤਾ ਹੈ। ਸ਼ੁੱਕਰਵਾਰ ਨੂੰ ਈਡੀ ਅਤੇ ਸੀਆਰਪੀਐਫ ਦੀਆਂ ਟੀਮਾਂ ਸ਼ੰਕਰ ਅਤੇ ਟੀਐਮਸੀ ਨੇਤਾ ਸ਼ੇਖ ਸ਼ਾਹਜਹਾਂ ਦੇ ਘਰ ਛਾਪੇਮਾਰੀ ਕਰਨ ਗਈਆਂ ਸਨ। ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਅਧਿਕਾਰੀਆਂ 'ਤੇ ਹਮਲਾ ਕਰ ਦਿੱਤਾ ਸੀ। ਈਡੀ ਨੇ ਸ਼ੁੱਕਰਵਾਰ ਰਾਤ ਨੂੰ ਹੋਏ ਹਮਲੇ ਬਾਰੇ ਬਿਆਨ ਜਾਰੀ ਕੀਤਾ ਸੀ।ਬਿਆਨ ਅਨੁਸਾਰ ਭੀੜ ਕੋਲ ਡੰਡੇ, ਪੱਥਰ, ਇੱਟਾਂ ਵਰਗੇ ਹਥਿਆਰ ਸਨ। ਹਮਲੇ 'ਚ ਤਿੰਨ ਅਧਿਕਾਰੀ ਗੰਭੀਰ ਜ਼ਖਮੀ ਹੋਏ ਹਨ। ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਭੀੜ ਨੇ ਉਨ੍ਹਾਂ ਦੇ ਮੋਬਾਇਲ ਫੋਨ, ਲੈਪਟਾਪ, ਨਕਦੀ ਅਤੇ ਬਟੂਏ ਵੀ ਖੋਹ ਲਏ। ਇਸ ਤੋਂ ਇਲਾਵਾ ਉਨ੍ਹਾਂ ਦੇ ਵਾਹਨ ਵੀ ਬੁਰੀ ਤਰ੍ਹਾਂ ਤੋੜ ਦਿੱਤੇ।