ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿੱਕ ਬਿਓਰੋ :
ਲਗਾਤਾਰ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਠੰਢ ਦੇ ਚਲਦਿਆਂ ਹੁਣ 14 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ 14 ਜਨਵਰੀ ਤੱਕ 8ਵੀਂ ਕਲਾਸ ਤੱਕ ਦੀਆਂ ਕਲਾਸਾਂ ਲਈ ਸਕੂਲ ਬੰਦ ਰਹਿਣਗੇ। ਇਹ ਵੀ ਕਿਹਾ ਗਿਆ ਕਿ ਇਸ ਸਮੇਂ ਦੌਰਾਨ ਸਕੂਲ ਆਨਲਾਈਨ ਕਲਾਸਾਂ ਲਗਾ ਸਕਣਗੇ।