ਕੋਲਕਾਤਾ, 12 ਜਨਵਰੀ, ਦੇਸ਼ ਕਲਿਕ ਬਿਊਰੋ :
ਈਡੀ ਨੇ ਪੱਛਮੀ ਬੰਗਾਲ ਦੇ ਮੰਤਰੀ ਸੁਜੀਤ ਬੋਸ ਅਤੇ ਵਿਧਾਇਕ ਤਾਪਸ ਰਾਏ ਦੇ ਘਰ ਛਾਪੇਮਾਰੀ ਕੀਤੀ ਹੈ। ਜਾਂਚ ਏਜੰਸੀ ਦੀ ਟੀਮ ਨੇ ਅੱਜ ਸ਼ੁੱਕਰਵਾਰ (12 ਜਨਵਰੀ) ਦੀ ਸਵੇਰ ਨੂੰ ਕੋਲਕਾਤਾ ਵਿੱਚ ਟੀਐਮਸੀ ਦੇ ਦੋਵਾਂ ਨੇਤਾਵਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਨਗਰ ਨਿਗਮ ਭਰਤੀ ਘੁਟਾਲੇ ਦੇ ਮਾਮਲੇ ਵਿੱਚ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਕੋਲਕਾਤਾ 'ਚ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਹਾਲਾਂਕਿ ਈਡੀ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਆਈ ਹੈ। ਇਹ ਕਾਰਵਾਈ ਕਥਿਤ ਨਗਰ ਪਾਲਿਕਾ ਨੌਕਰੀ ਘੁਟਾਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।