ਚੰਡੀਗੜ੍ਹ: 13 ਜਨਵਰੀ, ਦੇਸ਼ ਕਲਿੱਕ ਬਿਓਰੋ
ਚੰਡੀਗੜ੍ਹ ਮੇਅਰ ਚੋਣ ਤੋਂ ਐਨ ਪਹਿਲਾਂ ਭਾਜਪਾ ਨੂੰ ਆਮ ਆਦਮੀ ਪਾਰਟੀ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਭਾਜਪਾ ਕੌਂਸਲਰ ਗੁਰਚਰਨਜੀਤ ਕਾਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੌਂਸਲਰ ਗੁਰਚਰਨਜੀਤ ਕਾਲਾ ਨੂੰ ਚੰਡੀਗੜ੍ਹ ਦੇ ਇੰਚਾਰਜ ਡਾ. ਸਨੀ ਆਹਲੂਵਾਲੀਆ ਅਤੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਚਰਨਜੀਤ ਕਾਲਾ ਚੰਡੀਗੜ੍ਹ ਦੇ ਹੱਲੋਮਾਜਰਾ ਤੋਂ ਚੁਣੇ ਹਏ ਕੌਂਸਲਰ ਹਨ।