ਚੰਡੀਗੜ੍ਹ 13 ਜਨਵਰੀ - ਦੇਸ਼ ਕਲਿੱਕ ਬਿਓਰੋ
ਹਰਿਆਣਾ ਸਰਕਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਦੇ ਸਬੰਧ ਵਿਚ ਚੰਡੀਗੜ੍ਹ ਸਥਿਤ ਆਪਣੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਸਾਰੇ ਕਰਮਚਾਰੀਆਂ ਲਈ 15 ਜਨਵਰੀ, 2024 (ਸੋਮਵਾਰ) ਨੂੰ ਅੱਧੇ ਦਿਨ (ਦੁਪਹਿਰ ਬਾਅਦ) ਨੂੰ ਜਨਤਕ ਛੁੱਟੀ ਐਲਾਨੀ ਹੈ| ਹਰਿਆਣਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।