Hindi English Sunday, 27 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਪਰਾਲੀ ਸਾੜਨ ਦੇ ਕਾਰਨ ਜਾਣਨ ਲਈ ਡੀ ਸੀ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ

Updated on Sunday, January 14, 2024 18:02 PM IST

ਅਗਲੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬੇਲਰ ਮਸ਼ੀਨਾਂ ਲੈਣ ਦੀ ਅਪੀਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਨਾਂ ਅੱਗ ਲਾਇਆ ਪਰਾਲੀ ਦੇ ਨਿਪਟਾਰਾ ਸਾਧਨਾਂ ਬਾਰੇ ਜਾਗਰੂਕ ਕਰਨ ਲਈ ਕਿਸਾਨਾਂ ਤੱਕ ਪਹੁੰਚ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜਨਵਰੀ, 2024: ਦੇਸ਼ ਕਲਿੱਕ ਬਿਓਰੋ
ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮਸ਼ੀਨਰੀ 'ਤੇ ਉਪਲਬਧ ਵੱਡੀ ਸਬਸਿਡੀ ਸਕੀਮ ਬਾਰੇ ਜਾਣੂ ਕਰਵਾਉਣ ਲਈ ਉਨ੍ਹਾਂ ਨਾਲ ਤਾਲਮੇਲ ਕੀਤਾ।
ਬਨੂੜ ਅਤੇ ਮਨੌਲੀ ਸੂਰਤ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਚਿੰਤਤ ਹੈ ਜਿਸ ਨਾਲ ਵਾਤਾਵਰਨ ਦੇ ਨਾਲ-ਨਾਲ ਬਨਸਪਤੀ ਅਤੇ ਜੀਵ-ਜੰਤੂਆਂ ਨੂੰ ਵੀ ਨੁਕਸਾਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜਿਵੇਂ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਾਜਾਂ ਨੂੰ ਨਿਰਦੇਸ਼ ਦਿੱਤੇ ਹਨ, ਇਸ ਲਈ ਸਾਨੂੰ ਉੱਚ ਸਬਸਿਡੀ ਵਾਲੀ ਕੀਮਤ 'ਤੇ ਉਪਲਬਧ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਮਦਦ ਨਾਲ ਵਾਤਾਵਰਣ ਪੱਖੀ ਹੱਲ ਲਈ ਜਾਣਾ ਚਾਹੀਦਾ ਹੈ।
ਬਨੂੜ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੰਗ ਅਨੁਸਾਰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਦੀ ਤਰਫੋਂ ਪੋਰਟਲ ਖੋਲ੍ਹੇ ਜਾਣ 'ਤੇ ਆਉਣ ਵਾਲੇ ਦਿਨਾਂ ਵਿੱਚ ਅਪਲਾਈ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਉਦਯੋਗਾਂ ਵਿੱਚ ਆਪਣੀ ਪਰਾਲੀ ਬਾਲਣ ਆਧਾਰਿਤ ਬਾਇਲਰ ਤਕਨਾਲੋਜੀ ਨੂੰ ਵਧਾਇਆ ਜਾ ਰਿਹਾ ਹੈ, ਜਿਸ ਨਾਲ ਮੌਜੂਦਾ ਸਮਰੱਥਾ 4 ਲੱਖ ਮੀਟ੍ਰਿਕ ਟਨ ਸਾਲਾਨਾ ਹੋ ਜਾਵੇਗੀ ਤਾਂ ਜੋ ਉਹ ਇਨ੍ਹਾਂ ਉਦਯੋਗਾਂ ਨੂੰ ਪਰਾਲੀ ਦੀ ਸਪਲਾਈ ਕਰ ਸਕਣ। ਕਿਉਂਕਿ ਪਰਾਲੀ ਦੇ ਨਿਪਟਾਰੇ ਲਈ ਬੇਲਰ ਜ਼ਿਆਦਾ ਫਾਇਦੇਮੰਦ ਹੁੰਦੇ ਹਨ,ਇਸ ਲਈ ਸਾਨੂੰ ਪਰਾਲੀ ਸਾੜਨ ਦੇ ਮੁੱਦੇ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਬੇਲਰ ਮਸ਼ੀਨਰੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਪਿੰਡ ਬਾਸਮਾ ਦਾ ਦੌਰਾ ਕੀਤਾ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿੱਚ ਕਿਸਾਨਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇੱਥੇ ਅੱਗ ਲਾਉਣ ਦੀਆਂ ਘਟਨਾਵਾਂ ਦੀ ਗਿਣਤੀ ਸੱਤ ਤੋਂ ਘਟ ਕੇ ਇਕੱਲੇ ਇੱਕ ਕੇਸ ਤੱਕ ਪਹੁੰਚ ਗਈ ਹੈ।
     ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਅਸੀਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ ਅਤੇ ਘੱਟ ਤੋਂ ਘੱਟ ਜਾਂ ਜ਼ੀਰੋ ਕੇਸਾਂ ਵਾਲੇ ਪਿੰਡਾਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ ਤਾਂ ਜੋ ਉਸ ਅਨੁਸਾਰ ਭਵਿੱਖੀ ਰਣਨੀਤੀ ਬਣਾਈ ਜਾ ਸਕੇ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X