ਨਵੀਂ ਦਿੱਲੀ, 19 ਜਨਵਰੀ, ਦੇਸ਼ ਕਲਿੱਕ ਬਿਓਰੋ :
ਆਯੁਧਿਆ ਵਿੱਚ ਰਾਮ ਮੰਦਰ ਲਈ ਪ੍ਰਾਣ ਪ੍ਰਤਿਸ਼ਟਠਾ ਸਮਾਰੋਹ ਮੌਕੇ ਦੇਸ਼ ਦੇ ਪੰਜ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ। 22 ਜਨਵਰੀ ਨੂੰ ਆਯੁਧਿਆ ਵਿੱਚ ਹੋਣ ਵਾਲੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਕਈ ਵੀਵੀਆਈਪੀ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨਗੇ। ਜਿਨ੍ਹਾਂ ਸੂਬਿਆਂ ਵਿੱਚ ਛੁੱਟੀ ਕੀਤੀ ਗਈ ਹੈ ਉਨ੍ਹਾਂ ਵਿੱਚ ਉਤਰ ਪ੍ਰਦੇਸ਼ , ਮੱਧ ਪ੍ਰਦੇਸ਼, ਛੱਤੀਸ਼ਗੜ੍ਹ, ਹਰਿਆਣਾ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗੋਆ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸੂਬਾ ਸਰਕਾਰਾਂ ਵੱਲੋਂ ਉਸ ਦਿਨ ਸੂਬਿਆਂ ਵਿੱਚ ਸਾਰੇ ਸ਼ਰਾਬ ਦੇ ਠੇਕੇ ਵੀ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਹਨ। ਉਸ ਦਿਨ ਸੂਬੇ ਭਰ ਵਿੱਚ ਡਰਾਈ ਡੇਅ ਹੋਵੇਗਾ।