ਨਵੀਂ ਦਿੱਲੀ: 18 ਜਨਵਰੀ, ਦੇਸ਼ ਕਲਿੱਕ ਬਿਓਰੋ
22 ਜਨਵਰੀ ਨੂੰ ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ਮੰਦਰ ਦਾ ਉਦਘਾਟਨ ਮੌਕੇ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਦੇ ਅਧੀਨ ਆਉਣ ਵਾਲੇ ਸਾਰੇ ਦਫ਼ਤਰਾਂ ਅਤੇ ਅਦਾਰਿਆਂ ਵਿੱਚ 22 ਜਨਵਰੀ ਨੂੰ ਦੁਪਹਿਰ 2:30 ਵਜੇ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਤਾਂ ਕਿ ਕਰਮਚਾਰੀ ਉਸ ਦਿਨ ਰਾਮ ਮੰਦਰ ਵਿੱਚ ਰਾਮ ਲੱਲਾ ਦੇ ਪਵਿੱਤਰ ਸੰਸਕਾਰ ਪ੍ਰੋਗਰਾਮ ਨੂੰ ਲਾਈਵ ਦੇਖ ਸਕਣ। ਕੇਂਦਰ ਸਰਕਾਰ ਦੇ ਸਾਰੇ ਦਫਤਰ 22 ਜਨਵਰੀ ਨੂੰ 2: 30 ਵਜੇ ਤੋਂ ਸਾਅਦ ਖੁੱਲਣਗੇ।