ਚੰਡੀਗੜ੍ਹ: 18 ਜਨਵਰੀ, ਦੇਸ਼ ਕਲਿੱਕ ਬਿਓਰੋ
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਨਗਰ ਨਿਗਮ ਮੇਅਰ ਚੋਣਾਂ ਜੋ ਵੀਰਵਾਰ ਨੂੰ ਹੋਣੀਆਂ ਸਨ, ਹੁਣ 6 ਫਰਵਰੀ ਨੂੰ ਹੋਣਗੀਆਂ।
ਮੇਅਰ ਅਤੇ ਡਿਪਟੀ ਮੇਅਰ ਦੀਆਂ ਤਹਿ ਹੋਈਆਂ ਚੋਣਾਂ ਦੌਰਾਨ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸੀਨੀਅਰ ਪੁਲਿਸ ਕਪਤਾਨ ਤੋਂ ਪ੍ਰਾਪਤ ਰਿਪੋਰਟ ਅਤੇ ਨਿਯੁਕਤ ਨਾਮਜ਼ਦ ਪ੍ਰਜਾਈਡਿੰਗ ਅਥਾਰਟੀ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ ਕਾਰਨ ਅੱਜ ਹੋਣ ਵਾਲੀ ਮੇਅਰ ਚੋਣ ਮੁਲਤਵੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਜਾੲਡਿੰਗ ਅਫਸਰ ਦੇ ਹਸਪਤਾਲ ਵਿਚ ਭਰਤੀ ਹੋਣ ਸਬੰਧੀ ਮੈਡੀਕਲ ਸੁਪਰਡੈਂਟ ਦੀ ਰਿਪੋਰਟ ਦੇ ਅਨੁਸਾਰ, ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਗਿਆ ਕਿ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਹੋਣਗੇ।