ਚੰਡੀਗੜ੍ਹ: 19 ਜਨਵਰੀ, ਦੇਸ਼ ਕਲਿੱਕ ਬਿਓਰੋ
ਚੰਡੀਗੜ੍ਹ ਵਿਚ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਭਾਵੇਂ 6 ਫਰਵਰੀ ਨੂੰ ਕਰਾਉਣ ਲਈ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਨੌਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਪਰ 6 ਫਰਵਰੀ ਦੀ ਨਵੀਂ ਤਾਰੀਕ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ।
ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਟਾਲਣ ਦੀ ਬਜਾਏ ਜਲਦੀ ਤੋਂ ਜਲਦੀ ਚੋਣ ਕਰਵਾਈ ਜਾਵੇ। ਇਸ ਪਟੀਸ਼ਨ ’ਤੇ ਕੱਲ੍ਹ 20 ਜਨਵਰੀ ਨੂੰ ਸੁਣਵਾਈ ਹੋਵੇਗੀ।