ਚੰਡੀਗੜ੍ਹ, 19 ਜਨਵਰੀ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਦੇ ਪਿੰਡ ਮੌਲੀ ਜੱਗਰਾਂ 'ਚ ਵੀਰਵਾਰ ਰਾਤ ਨੂੰ ਇਕ ਘਰ 'ਚ ਸਿਲੰਡਰ ਫਟਣ ਨਾਲ ਅਚਾਨਕ ਧਮਾਕਾ ਹੋ ਗਿਆ ਅਤੇ ਘਰ ਦੇ ਅੰਦਰ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ 'ਚ ਤਰੇੜਾਂ ਆ ਗਈਆਂ।ਲੋਕਾਂ ਨੇ ਸੋਚਿਆ ਕਿ ਭੂਚਾਲ ਆ ਗਿਆ ਹੈ।ਲੋਕ ਡਰ ਦੇ ਮਾਰੇ ਘਰਾਂ ‘ਚੋਂ ਬਾਹਰ ਆ ਗਏ।
ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੁਲੀਸ ਨੇ ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਹੈ। ਪੁਲਸ ਨੂੰ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਇੱਥੇ ਕੁਝ ਲੋਕ ਨਾਜਾਇਜ਼ ਤੌਰ 'ਤੇ ਵੱਡੇ ਸਿਲੰਡਰਾਂ ਤੋਂ ਛੋਟੇ ਸਿਲੰਡਰਾਂ 'ਚ ਗੈਸ ਭਰ ਰਹੇ ਸਨ। ਰਾਤ ਨੂੰ ਇਸੇ ਤਰ੍ਹਾਂ ਇਕ ਛੋਟੇ ਸਿਲੰਡਰ ਵਿਚ ਗੈਸ ਭਰਨ ਦੌਰਾਨ ਇਹ ਹਾਦਸਾ ਵਾਪਰਿਆ। ਸਿਲੰਡਰ 'ਚ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ। ਇਸ ਕਾਰਨ ਸਿਲੰਡਰ ਮੌਕੇ 'ਤੇ ਹੀ ਫਟ ਗਿਆ। ਜਿਸ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।