ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿੱਕ ਬਿਓਰੋ :
ਆਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਲੋਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਹਰ ਕੋਈ ਆਪਣੇ ਢੰਗ ਨਾਲ ਇਸ ਮੌਕੇ ਖੁਸ਼ੀ ਪ੍ਰਗਟ ਕਰ ਰਿਹਾ ਹੈ। ਪ੍ਰਾਣ ਪ੍ਰਤਿਸ਼ਠਾ ਮੌਕੇ ਚੰਡੀਗੜ੍ਹ ਵਿੱਚ ਵੱਖ ਵੱਖ ਥਾਵਾਂ ਉਤੇ ਲੋਕਾਂ ਵੱਲੋਂ ਲੱਡੂ ਅਤੇ ਬਰੈਂਡ ਵੰਡ ਕੇ ਖੁਸ਼ੀ ਮਨਾਈ ਗਈ। ਲੋਕਾਂ ਨੇ ਕਿਹਾ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੇ ਲਈ ਖੁਸ਼ੀ ਵਾਲਾ ਹੈ। ਇਸ ਲਈ ਅੱਜ ਅਸੀਂ ਲੱਡੂ ਵੰਡ ਕੇ ਖੁਸ਼ੀ ਪ੍ਰਗਟ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਭਗਵਾਨ ਅੱਗੇ ਦੁਆ ਕਰਦੇ ਹਾਂ ਕਿ ਆਉਣ ਵਾਲਾ ਸਮਾਂ ਸਭ ਲਈ ਖੁਸ਼ੀਆਂ ਭਰਿਆ ਹੋਵੇ।