ਚੰਡੀਗੜ੍ਹ: 27 ਜਨਵਰੀ, ਦੇਸ਼ ਕਲਿੱਕ ਬਿਓਰੋ
ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਸਨ। ਹਰਮੋਹਨ ਧਵਨ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ 'ਚ ਸਨ, ਪਰ ਉਹ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਸਨ। ਉਨ੍ਹਾਂ ਨੇ 2019 ਦੀਆਂ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਲੜੀਆਂ ਸਨ।