ਪਟਨਾ, 28 ਜਨਵਰੀ, ਦੇਸ਼ ਕਲਿਕ ਬਿਊਰੋ :
ਅੱਜ ਬਿਹਾਰ ਦੀ ਰਾਜਨੀਤੀ ਵਿੱਚ ਕਾਫੀ ਹਲਚਲ ਮਚੀ ਹੋਈ ਹੈ। ਨਿਤੀਸ਼ ਕੁਮਾਰ ਨੇ ਸਵੇਰੇ ਕਰੀਬ 11 ਵਜੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।ਨਿਤੀਸ਼ ਨੇ ਭਾਜਪਾ ਨੂੰ ਸਮਰਥਨ ਦਾ ਪੱਤਰ ਦੇ ਕੇ ਸਰਕਾਰ ਬਣਾਉਣ ਦੀ ਗੱਲ ਕੀਤੀ। ਇਸ ਤੋਂ ਪਹਿਲਾਂ ਸੀਐੱਮ ਹਾਊਸ 'ਚ ਨਿਤੀਸ਼ ਦੀ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਬੈਠਕ ਹੋਈ। ਇੱਥੇ ਨਿਤੀਸ਼ ਨੇ ਅਸਤੀਫ਼ੇ ਦਾ ਐਲਾਨ ਕੀਤਾ। ਜਾਣਕਾਰੀ ਮੁਤਾਬਕ ਸਹੁੰ ਚੁੱਕ ਸਮਾਗਮ ਅੱਜ ਸ਼ਾਮ ਨੂੰ ਹੀ ਹੋ ਸਕਦਾ ਹੈ।
ਸੂਤਰਾਂ ਮੁਤਾਬਕ ਨਿਤੀਸ਼ ਕੁਮਾਰ 2 ਉਪ ਮੁੱਖ ਮੰਤਰੀਆਂ ਦੇ ਨਾਲ ਸਹੁੰ ਚੁੱਕਣਗੇ। ਇਹ ਦੋਵੇਂ ਉਪ ਮੁੱਖ ਮੰਤਰੀ ਭਾਜਪਾ ਦੇ ਹੋ ਸਕਦੇ ਹਨ। ਭਾਜਪਾ-ਜੇਡੀਯੂ ਦੇ 14-14 ਮੰਤਰੀ ਸਹੁੰ ਚੁੱਕ ਸਕਦੇ ਹਨ। ਜੀਤਨ ਰਾਮ ਮਾਂਝੀ ਦੀ ਪਾਰਟੀ ਨੇ ਵੀ 2 ਮੰਤਰੀ ਅਹੁਦਿਆਂ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ। ਨੱਡਾ 3 ਵਜੇ ਪਟਨਾ ਪਹੁੰਚ ਰਹੇ ਹਨ।11:33 AM