ਰਾਂਚੀ, 2 ਫਰਵਰੀ, ਦੇਸ਼ ਕਲਿਕ ਬਿਊਰੋ :
ਚੰਪਈ ਸੋਰੇਨ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਸ਼ੁੱਕਰਵਾਰ ਨੂੰ ਦੁਪਹਿਰ 12.20 ਵਜੇ ਉਨ੍ਹਾਂ ਨੂੰ ਸਹੁੰ ਚੁਕਾਈ। ਚੰਪਈ ਦੇ ਨਾਲ ਹੀ ਕਾਂਗਰਸ ਦੇ ਆਲਮਗੀਰ ਆਲਮ ਅਤੇ ਰਾਸ਼ਟਰੀ ਜਨਤਾ ਦਲ ਦੇ ਸਤਿਆਨੰਦ ਭੋਕਤਾ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਕਿਹਾ ਜਾ ਰਿਹਾ ਹੈ ਕਿ ਚੰਪਈ ਸਰਕਾਰ 'ਚ ਦੋ ਡਿਪਟੀ ਸੀਐਮ ਹੋ ਸਕਦੇ ਹਨ। ਸਰਕਾਰ ਨੂੰ 10 ਦਿਨਾਂ ਵਿੱਚ ਬਹੁਮਤ ਸਾਬਤ ਕਰਨਾ ਹੋਵੇਗਾ।
ਸਹੁੰ ਚੁੱਕਣ ਤੋਂ ਬਾਅਦ ਸਾਰੇ ਵਿਧਾਇਕ ਹੈਦਰਾਬਾਦ ਲਈ ਰਵਾਨਾ ਹੋ ਗਏ। ਜ਼ਮੀਨ ਘੁਟਾਲੇ ਵਿੱਚ ਹੇਮੰਤ ਸੋਰੇਨ ਦੀ ਗ੍ਰਿਫਤਾਰੀ ਤੋਂ ਬਾਅਦ ਚੰਪਈ ਸੋਰੇਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਰਾਜਪਾਲ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਬੁਲਾਇਆ ਸੀ। ਸਹੁੰ ਚੁੱਕਣ ਤੋਂ ਬਾਅਦ ਜੇਐਮਐਮ-ਕਾਂਗਰਸ ਦੇ ਵਿਧਾਇਕ ਚਾਰਟਰਡ ਜਹਾਜ਼ ਰਾਹੀਂ ਹੈਦਰਾਬਾਦ ਲਈ ਰਵਾਨਾ ਹੋ ਰਹੇ ਹਨ।