ਚੰਡੀਗੜ੍ਹ, 7 ਫਰਵਰੀ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਨੂੰ ਲੈ ਕੇ ਵਿਰੋਧ ਕਰ ਰਹੇ ਐਨਐਸਯੂਆਈ ਦੇ ਵਰਕਰਾਂ ਉਤੇ ਅੱਜ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕਾਂਗਰਸ ਮੁੱਖ ਦਫ਼ਤਰ ਸੈਕਟਰ 35 ਤੋਂ ਸੈਕਟਰ 33 ਵਿੱਚ ਸਥਿਤ ਭਾਜਪਾ ਦੇ ਦਫ਼ਤਰ ਕਮਲਮ ਵੱਲ ਜਾ ਰਹੇ ਸਨ। ਪੁਲਿਸ ਨੇ ਬੈਰੀਕੇਡ ਲਗਾਕੇ ਐਨਐਸਯੂਆਈ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਵਰਕਰ ਅੱਗੇ ਵੱਧ ਲੱਗੇ ਤਾਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਦੇ ਬਾਵਜੂਦ ਜਦੋਂ ਅੱਗੇ ਵੱਧਣ ਦੀ ਕੋਸ਼ਿਸ਼ ਕਰਦੇ ਰਹੇ ਤਾਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕਾਂਗਰਸ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਇਸ ਦੌਰਾਨ ਐਨਐਸਯੂਆਈ ਦੇ 4 ਵਰਕਰਾਂ ਨੂੰ ਸੱਟਾਂ ਲੱਗੀਆਂ ਹਨ।