ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿਕ ਬਿਊਰੋ :
ਪੀਵੀ ਨਰਸਿਮਹਾ ਰਾਓ, ਚੌਧਰੀ ਚਰਨ ਸਿੰਘ ਅਤੇ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਚੌਧਰੀ ਚਰਨ ਸਿੰਘ ਦੇਸ਼ ਦੇ ਪੰਜਵੇਂ ਅਤੇ ਨਰਸਿਮਹਾ ਰਾਓ ਦੇਸ਼ ਦੇ ਨੌਵੇਂ ਪ੍ਰਧਾਨ ਮੰਤਰੀ ਸਨ। ਸਵਾਮੀਨਾਥਨ ਨੂੰ ਹਰੀ ਕ੍ਰਾਂਤੀ ਦਾ ਪਿਤਾਮਾ ਕਿਹਾ ਜਾਂਦਾ ਹੈ।
ਪ੍ਰਧਾਨ ਮੰਤਰੀ ਦੇ ਐਲਾਨ 'ਤੇ ਚੌਧਰੀ ਚਰਨ ਸਿੰਘ ਦੇ ਪੋਤਰੇ ਅਤੇ ਰਾਸ਼ਟਰੀ ਲੋਕ ਦਲ (RLD) ਦੇ ਮੁਖੀ ਜਯੰਤ ਚੌਧਰੀ ਨੇ ਲਿਖਿਆ- ਦਿਲ ਜਿੱਤ ਲਿਆ। ਪ੍ਰਧਾਨ ਮੰਤਰੀ ਨੇ ਤਿੰਨਾਂ ਸ਼ਖਸੀਅਤਾਂ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਦੇਣ ਦੀ ਜਾਣਕਾਰੀ ਸਾਂਝੀ ਕੀਤੀ ਹੈ।