ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ :
ਦੇਸ਼ ਵਿੱਚ ਦੋ ਸੂਬਾ ਸਰਕਾਰਾਂ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਆਪਣੇ ਕੁਝ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਯੂਪੀ ਸਰਕਾਰ ਨੇ ਰੋਡਵੇਜ਼ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਵਿੱਚ 10 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਇਸ ਵਾਧੇ ਨਾਲ ਇਨ੍ਹਾਂ ਕਰਮਚਾਰੀਆਂ ਦਾ ਮਹਿੰਗਾਈ ਭੱਤਾ 38 ਫੀਸਦੀ ਹੋ ਗਿਆ। ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 12000 ਕਰਮਚਾਰੀਆਂ ਨੂੰ ਵੱਡਾ ਲਾਭ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁਲਾਜ਼ਮਾਂ ਨੂੰ 28 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾਂਦਾ ਸੀ। ਇਸ ਵਾਧੇ ਨਾਲ ਸੂਬੇ ਉਤੇ 7.5 ਤੋਂ 8 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
ਪੱਛਮੀ ਬੰਗਾਲ ਸਰਕਾਰ ਵੱਲੋਂ ਵੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਪੱਛਮੀ ਬੰਗਾਲ ਸਰਕਾਰ ਨੇ ਆਪਣੇ ਕਰਮਚਾਰੀਆਂ ਦੇ ਡੀਏ ਵਿੱਚ 4 ਫੀਸਦੀ ਵਾਧਾ ਕੀਤਾ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਬਾਅਦ ਹੁਣ ਕਰਮਚਾਰੀਆਂ ਦਾ ਮਹਿੰਗਾਈ ਭੱਤਾ 10 ਫੀਸਦੀ ਹੋ ਗਿਆ ਹੈ। ਇਸ ਤੋਂ ਪਹਿਲਾਂ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ 10 ਫੀਸਦੀ ਦਿੱਤਾ ਜਾ ਰਿਹਾ ਸੀ।