ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ
ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਅਤੇ ਕਿਸਾਨਾਂ ਵਿੱਚ ਅੱਜ ਸਾਰਾ ਦਿਨ ਟਕਰਾਅ ਦੀ ਸਥਿਤੀ ਬਣੀ ਰਹੀ। ਰਾਤ ਪੈਣ ‘ਤੇ ਕਿਸਾਨਾਂ ਨੇ ਸੰਭੂ ਅਤੇ ਖਨੌਰੀ ਬਾਰਡਰ ‘ਤੇ ਰਾਤ ਗੁਜ਼ਾਰਨ ਤੋਂ ਬਾਅਦ ਕੱਲ੍ਹ ਨੂੰ ਦੁਬਾਰਾ ਦਿੱਲੀ ਕੂਚ ਦੀ ਤਿਆਰੀ ਹੈ। ਕਿਸਾਨ ਅੰਦੋਲਨ ਨੂੰ ਮੁੱਖ ਰੱਖਦਿਆਂ ਹਰਿਆਣਾ ਸਰਕਾਰ ਨੇ ਅਗਲੇ ਦੋ ਦਿਨ ਲਈ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਲਿਆ ਹੈ।