ਨਵੀਂ ਦਿੱਲੀ, 16 ਫਰਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਅਲੀਪੁਰ 'ਚ ਦਿਆਲ ਮਾਰਕੀਟ ਸਥਿਤ ਪੇਂਟ ਫੈਕਟਰੀ 'ਚ ਵੀਰਵਾਰ 15 ਫਰਵਰੀ ਸ਼ਾਮ 5.25 ਵਜੇ ਅੱਗ ਲੱਗ ਗਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਜਿਸ ਨੇ ਰਾਤ 9 ਵਜੇ ਅੱਗ 'ਤੇ ਕਾਬੂ ਪਾਇਆ। ਪੁਲਸ ਦਾ ਕਹਿਣਾ ਹੈ ਕਿ 7 ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਸਾਹਮਣੇ ਆ ਰਿਹਾ ਹੈ ਕਿ ਕੁਝ ਲੋਕ ਲਾਪਤਾ ਹਨ। ਉਨ੍ਹਾਂ ਦੀ ਤਲਾਸ਼ ਜਾਰੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।ਜਿਕਰਯੋਗ ਹੈ ਕਿ 26 ਜਨਵਰੀ ਨੂੰ ਦਿੱਲੀ ਦੇ ਸ਼ਾਹਦਰਾ ਇਲਾਕੇ 'ਚ ਇਕ ਬਹੁਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ 'ਚ ਅੱਗ ਲੱਗ ਗਈ ਸੀ। ਇਸ ਘਟਨਾ ਵਿੱਚ 9 ਮਹੀਨੇ ਦੀ ਬੱਚੀ ਸਮੇਤ ਚਾਰ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ ਸਨ।