ਨਵੀਂ ਦਿੱਲੀ, 16 ਫਰਵਰੀ, ਦੇਸ਼ ਕਲਿੱਕ ਬਿਓਰੋ :
ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਹੱਕਾਂ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ ਹਨ। ਭਾਜਪਾ ਦੀ ਉਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ, ਨਿਗਮਾਂ ਦੇ ਮੁਲਾਜ਼ਮਾਂ ਦੇ ਹੜਤਾਲ ਕਰਨ ਉਤੇ ਪਾਬੰਦੀ ਲਗਾਈ ਗਈ ਹੈ।
ਮੁੱਖ ਸਕੱਤਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਐਸਮਾ ਲੱਗਣ ਦੇ ਬਾਅਦ ਵੀ ਜੇਕਰ ਕੋਈ ਕਰਮਚਾਰੀ ਹੜਤਾਲ ਜਾਂ ਪ੍ਰਦਰਸ਼ਨ ਕਰਦਾ ਪਾਇਆ ਗਿਆ ਤਾਂ ਹੜਤਾਲ ਕਰਨ ਵਾਲਿਆਂ ਨੂੰ ਐਕਟ ਦੀ ਉਲੰਘਣਾ ਦੇ ਦੋਸ਼ ਵਿੱਚ ਬਿਨਾਂ ਵਾਰੰਟ ਗ੍ਰਿਫਤਾਰ ਕੀਤਾ ਜਾਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਯੂਪੀ ਸਰਕਾਰ ਵੱਲੋਂ 6 ਮਹੀਨੇ ਪਹਿਲਾਂ ਵੀ ਹੜਤਾਲ ਉਤੇ ਰੋਕ ਲਗਾਈ ਗਈ ਸੀ।