ਨਵੀਂ ਦਿੱਲੀ, 17 ਫਰਵਰੀ, ਦੇਸ਼ ਕਲਿਕ ਬਿਊਰੋ :
ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਗੇਟ ਨੰਬਰ ਦੋ ਨੇੜੇ ਪੰਡਾਲ ਡਿਗ ਗਿਆ ਹੈ, ਜਿਸ ਵਿੱਚ 10-12 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਬਚਾਅ ਲਈ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਲਿਜਾਇਆ ਗਿਆ ਹੈ।ਡੀਸੀਪੀ ਸਾਊਥ ਮੁਤਾਬਕ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਗੇਟ ਨੰਬਰ 2 'ਤੇ ਵਿਆਹ ਦੀਆਂ ਤਿਆਰੀਆਂ ਲਈ ਬਣਿਆ ਪੰਡਾਲ ਢਹਿ ਗਿਆ। ਕਰੀਬ 10-12 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।ਜ਼ਖਮੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਏਮਜ਼ ਟਰਾਮਾ ਹਸਪਤਾਲ ਲਿਜਾਇਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਬਚਾਅ ਲਈ ਮੌਕੇ 'ਤੇ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਜੂਦ ਹਨ।ਪੁਲਿਸ ਅਤੇ ਹੋਰ ਟੀਮਾਂ ਨੂੰ ਕਰੀਬ 11.21 ਵਜੇ ਹਾਦਸੇ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਤੁਰੰਤ ਬਚਾਅ ਲਈ ਮੌਕੇ 'ਤੇ ਪਹੁੰਚ ਗਏ। ਹੁਣ ਤੱਕ ਉੱਥੇ ਕੰਮ ਕਰ ਰਹੇ ਸੱਤ ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।