ਬਰਨਾਲਾ, 17 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਦੀ ਹਦਾਇਤ ਤਹਿਤ ਵਿੱਦਿਅਕ ਸੈਸ਼ਨ 2024-25 ਲਈ ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਸਕੂਲ ਚੀਮਾ ਜੋਧਪੁਰ ਤੋਂ ਪ੍ਰਚਾਰ ਵੈਨ ਨੂੰ ਬਲਾਕ ਨੋਡਲ ਅਫ਼ਸਰ ਸ਼੍ਰੈਸ਼ਠਾ ਸ਼ਰਮਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਇਸ ਪ੍ਰਚਾਰ ਵੈਨ ਰਾਹੀਂ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚੇ ਵਿੱਚ ਚੌਖੇ ਸੁਧਾਰ ਹੋਏ ਹਨ। ਜਿਸ ਨਾਲ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇ ਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣਾਏ ਜਾ ਰਹੇ ਹਨ। ਜਿਸ ਸਦਕਾ ਹੁਣ ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਨੂੰ ਪ੍ਰਮੁੱਖਤਾ ਦੇ ਰਹੇ ਹਨ।
ਇਸ ਮੌਕੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨਿਰੰਤਰ ਯਤਨਾਂ ਸਦਕਾ ਦੋ ਸਾਲਾਂ ਵਿੱਚ ਕੀਤੀ ਗਈ ਮਿਹਨਤ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਿਹਾ ਹੈ ਅਤੇ ਮਾਪਿਆਂ ਦਾ ਅਧਿਆਪਕਾਂ ‘ਤੇ ਬਣ ਰਿਹਾ ਵਿਸ਼ਵਾਸ ਸਾਡੀ ਸਫ਼ਲਤਾ ਵੱਲ ਇਸ਼ਾਰਾ ਕਰਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਹੋਰ ਗਤੀਵਿਧੀਆ ਵੱਲ ਉਤਸ਼ਾਹਿਤ ਕੀਤਾ ਜਾਂਦਾ ਹੈ।
ਇਸ ਮੌਕੇ ਕੁਲਦੀਪ ਸਿੰਘ ਭੁੱਲਰ, ਕਮਲਦੀਪ ਡੀ.ਐਮ, ਰਜਿੰਦਰਪਾਲ, ਅੰਤਰਜਿਤ ਭੱਠਲ,ਸਰਪੰਚ ਜੋਧਪੁਰ ਬਲਵੀਰ ਸਿੰਘ ਵੀਰਾ, ਐਸ.ਐਮ.ਸੀ. ਪ੍ਰਧਾਨ ਹਰਪ੍ਰੀਤ ਸਿੰਘ, ਜਗਸੀਰ ਸਿੰਘ, ਸੁਖਵਿੰਦਰ ਸਿੰਘ ਸਰਪੰਚ ਚੀਮਾ,ਜਸਮੇਲ ਸਿੰਘ,ਰਮਨਦੀਪ ਕੌਰ,ਜਤਿੰਦਰ ਜੋਸ਼ੀ ਰਤਨਦੀਪ ਸਿੰਘ, ਹਰਪ੍ਰੀਤ ਸਿੰਘ, ਆਸ਼ਾ ਰਾਣੀ, ਉਪਾਸਨਾ ਸ਼ਰਮਾ,ਅਮਨਦੀਪ ਕੌਰ,ਗੁਰਮੀਤ ਕੌਰ,ਕੁਲਦੀਪ ਕੌਰ,ਪਾਇਲ ਗਰਗ,ਜਸਵੀਰ ਕੌਰ,ਲਲਿਤਾ,ਮੀਨਾਕਸ਼ੀ ਗਰਗ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।