ਨਵੀਂ ਦਿੱਲੀ, 22 ਫਰਵਰੀ, ਦੇਸ਼ ਕਲਿਕ ਬਿਊਰੋ :
ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਖ਼ਿਲਾਫ਼ ਕਾਰਵਾਈ ਕੀਤੀ ਹੈ। ਸੀਬੀਆਈ ਨੇ ਉਸ ਦੇ ਠਿਕਾਣਿਆਂ ਸਮੇਤ 30 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਨਿਊਜ਼ ਏਜੰਸੀ ਏਐਨਆਈ ਦੇ ਸੂਤਰਾਂ ਮੁਤਾਬਕ ਅੱਜ ਵੀਰਵਾਰ ਸਵੇਰ ਤੋਂ ਦਿੱਲੀ ਵਿੱਚ ਮਲਿਕ ਦੇ ਠਿਕਾਣੇ 'ਤੇ ਕਾਰਵਾਈ ਚੱਲ ਰਹੀ ਹੈ।
ਜਾਣਕਾਰੀ ਮਿਲੀ ਹੈ ਕਿ ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ 'ਤੇ ਛਾਪਾ ਮਾਰਿਆ ਹੈ। ਦਰਅਸਲ, ਸੀਬੀਆਈ ਨੇ ਇਹ ਛਾਪੇਮਾਰੀ ਹਾਈਡਰੋ ਪਾਵਰ ਪ੍ਰੋਜੈਕਟ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲਾ ਮਾਮਲੇ ਵਿੱਚ ਮਲਿਕ ਖ਼ਿਲਾਫ਼ ਕਾਰਵਾਈ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲੇ ਮਾਮਲੇ 'ਚ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।
ਸਾਲ 2019 ਵਿੱਚ, ਕਿਸ਼ਤਵਾੜ ਵਿੱਚ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਲਈ 2,200 ਕਰੋੜ ਰੁਪਏ ਦੇ ਸਿਵਲ ਕੰਮ ਦਾ ਠੇਕਾ ਦੇਣ ਵਿੱਚ ਕਥਿਤ ਭ੍ਰਿਸ਼ਟਾਚਾਰ ਹੋਇਆ ਸੀ। ਸਤਿਆਪਾਲ ਮਲਿਕ, ਜੋ 23 ਅਗਸਤ, 2018 ਤੋਂ 30 ਅਕਤੂਬਰ, 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਮਲਿਕ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਪ੍ਰਾਜੈਕਟ ਨਾਲ ਸਬੰਧਤ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।