ਹਿਮਾਚਲ ‘ਚ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਰਾਜਪਾਲ ਨੂੰ ਮਿਲੇ, ਫਲੋਰ ਟੈਸਟ ਦੀ ਕੀਤੀ ਮੰਗ
ਸ਼ਿਮਲਾ, 28 ਫਰਵਰੀ, ਦੇਸ਼ ਕਲਿਕ ਬਿਊਰੋ :
ਰਾਜ ਸਭਾ ਚੋਣਾਂ 'ਚ ਕਾਂਗਰਸੀ ਵਿਧਾਇਕਾਂ ਵੱਲੋਂ ਭਾਜਪਾ ਦੇ ਹੱਕ 'ਚ ਵੋਟ ਪਾਉਣ ਤੋਂ ਬਾਅਦ ਹਿਮਾਚਲ ਦੀ ਕਾਂਗਰਸ ਸਰਕਾਰ ਖਤਰੇ 'ਚ ਹੈ। ਰਾਜ ਸਭਾ ਦੀ ਇੱਕ ਸੀਟ ਲਈ ਮੰਗਲਵਾਰ ਨੂੰ ਹੋਈ ਚੋਣ ਵਿੱਚ ਕਾਂਗਰਸ ਦੇ 6 ਅਤੇ 3 ਆਜ਼ਾਦ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ। ਹਿਮਾਚਲ ਦੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਬੁੱਧਵਾਰ ਨੂੰ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਕੋਲ ਪਹੁੰਚੇ। ਠਾਕੁਰ ਨੇ ਫਲੋਰ ਟੈਸਟ ਦੀ ਮੰਗ ਕੀਤੀ ਹੈ।
ਵਿਰੋਧੀ ਧਿਰ ਦੀ ਮੰਗ 'ਤੇ ਜੇਕਰ ਰਾਜਪਾਲ ਬਹੁਮਤ ਸਾਬਤ ਕਰਨ ਲਈ ਕਹਿੰਦੇ ਹਨ ਤਾਂ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਮੁਸ਼ਕਿਲ 'ਚ ਪੈ ਸਕਦੇ ਹਨ।ਇਸਦਾ ਇੱਕ ਹੋਰ ਕਾਰਨ ਹੈ। ਕਰਾਸ ਵੋਟਿੰਗ ਕਰਨ ਵਾਲੇ ਇੱਕ ਵਿਧਾਇਕ ਨੇ ਕਾਂਗਰਸ ਹਾਈਕਮਾਂਡ ਤੋਂ ਸੁੱਖੂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।ਉਸ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਵਾਪਸ ਆ ਸਕਦੇ ਹਨ।