ਚੰਡੀਗੜ੍ਹ, 29 ਫਰਵਰੀ, ਦੇਸ਼ ਕਲਿਕ ਬਿਊਰੋ :
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਉਹ ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ਆਈਸੀਐਮਆਰ) ਸੋਸਾਇਟੀ ਦੀ ਸਾਲਾਨਾ ਆਮ ਮੀਟਿੰਗ ਦੇ ਮੌਕੇ 'ਤੇ ਬੋਲ ਰਹੇ ਸਨ।ਜਿਕਰਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ ਚਾਰ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਮਾਰਚ 'ਤੇ ਅੜੇ ਹੋਏ ਹਨ।