ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਅੱਜ ਸਵੇਰੇ 10 ਵਜੇ ਨਗਰ ਨਿਗਮ ਦਫ਼ਤਰ ਵਿੱਚ ਹੋਣਗੀਆਂ। ਇਹ ਚੋਣ ਇਸ ਲਈ ਅਹਿਮ ਹੈ ਕਿਉਂਕਿ ਇਸ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਹਨ। ਇਸ ਸਮੇਂ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਦੇ ਦਲ-ਬਦਲੀ ਹੋਣ ਤੋਂ ਬਾਅਦ ਭਾਜਪਾ ਕੋਲ ਬਹੁਮਤ ਹੈ।
ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ I.N.D.I.Abਗਠਜੋੜ ਘੱਟ ਗਿਣਤੀ ਵਿੱਚ ਹੈ। ਅਜਿਹੇ 'ਚ ਚੰਡੀਗੜ੍ਹ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਇਸ ਚੋਣ 'ਤੇ ਨਜ਼ਰ ਹੈ।ਜ਼ਿਕਰਯੋਗ ਹੈ ਕਿ ਮੇਅਰ ਚੋਣ ਵਿੱਚ 8 ਵੋਟਾਂ ਨੂੰ ਰੱਦ ਕਰਨ ਦਾ ਮਾਮਲਾ ਜਦੋਂ ਸੁਪਰੀਮ ਕੋਰਟ ਵਿੱਚ ਪਹੁੰਚਿਆ ਤਾਂ ਸੁਪਰੀਮ ਕੋਰਟ ਨੇ ਸਵੀਕਾਰ ਕੀਤਾ ਕਿ ਇਨ੍ਹਾਂ 8 ਵੋਟਾਂ ਨੂੰ ਰਿਟਰਨਿੰਗ ਅਫ਼ਸਰ ਵੱਲੋਂ ਗਲਤ ਤਰੀਕੇ ਨਾਲ ਜਾਇਜ਼ ਠਹਿਰਾਇਆ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਬਣਾ ਦਿੱਤਾ ਅਤੇ ਫੈਸਲਾ ਦਿੱਤਾ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਦੁਬਾਰਾ ਕਰਵਾਈਆਂ ਜਾਣ। ਉਸ ਫੈਸਲੇ ਤੋਂ ਬਾਅਦ ਹੁਣ ਇਹ ਚੋਣ ਹੋਣੀ ਹੈ। ਇਸ ਵਿੱਚ ਗਠਜੋੜ ਦੇ ਮੇਅਰ ਕੁਲਦੀਪ ਕੁਮਾਰ ਇਸ ਦੇ ਰਿਟਰਨਿੰਗ ਅਧਿਕਾਰੀ ਹੋਣਗੇ।