ਲਖਨਊ, 6 ਮਾਰਚ, ਦੇਸ਼ ਕਲਿਕ ਬਿਊਰੋ :
ਲਖਨਊ ਦੇ ਇੱਕ ਦੋ ਮੰਜ਼ਿਲਾ ਘਰ ਵਿੱਚ ਮੰਗਲਵਾਰ ਰਾਤ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਲੋਕ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਘਰ ਵਿੱਚ ਰੱਖੇ ਦੋ ਸਿਲੰਡਰ ਫਟ ਗਏ। ਇਸ ਕਾਰਨ ਪਤੀ, ਪਤਨੀ ਅਤੇ 3 ਬੱਚਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬਚਾਅ 'ਚ ਸ਼ਾਮਲ ਚਾਰ ਹੋਰ ਲੋਕ ਵੀ ਝੁਲਸ ਗਏ।
ਧਮਾਕੇ ਕਾਰਨ ਮਕਾਨ ਦੀ ਛੱਤ ਡਿੱਗ ਗਈ। ਕੰਧਾਂ ਟੁੱਟ ਗਈਆਂ। ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਵਿਚ ਸੜੇ ਲੋਕਾਂ ਨੂੰ ਬਚਾਅ ਕੇ ਟਰਾਮਾ ਸੈਂਟਰ ਲਿਜਾਇਆ ਗਿਆ। ਇਨ੍ਹਾਂ 'ਚੋਂ 2 ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਕਾਕੋਰੀ ਇਲਾਕੇ ਦੇ ਹਜ਼ਰਤ ਸਾਹਬ ਦੀ ਹੈ।
ਲੋਕਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਸੁਣ ਕੇ ਜਦੋਂ ਉਹ ਬਾਹਰ ਆਏ ਤਾਂ ਉਨ੍ਹਾਂ ਮੁਸ਼ੀਰ ਦੇ ਘਰ 'ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਤੇ ਅੱਗ ‘ਚ ਫਸੇ ਲੋਕ ਚੀਕ ਰਹੇ ਸਨ। ਪਿੰਡ ਵਾਸੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।