ਚੰਡੀਗੜ੍ਹ, 9 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਮਿਊਜ਼ਿਕ ਇੰਡਸਟਰੀ ਦੇ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਗੀਤ ਜਾਰੀ ਕੀਤਾ ਹੈ। ਜਿਸ ਦੀ ਲੋਕਾਂ ਅਤੇ ਕਿਸਾਨਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਬੱਬੂ ਮਾਨ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਹੱਕ ਵਿੱਚ ਸਾਹਮਣੇ ਆਉਣ ਵਾਲਾ ਇੱਕ ਵੱਡਾ ਚਿਹਰਾ ਹੈ। ਇਸ ਤੋਂ ਪਹਿਲਾਂ ਰੇਸ਼ਮ ਸਿੰਘ ਅਨਮੋਲ, ਸ਼੍ਰੀ ਬਰਾੜ ਅਤੇ ਹਰਿਆਣਾ ਦੇ ਗਾਇਕ ਕਿਸਾਨਾਂ ਦੇ ਹੱਕ ਵਿੱਚ ਆ ਚੁੱਕੇ ਹਨ।
ਗਾਇਕ ਬੱਬੂ ਮਾਨ ਦੇ ਗੀਤ 'ਧਰਨੇਵਾਲੇ' ਨੂੰ ਰਿਲੀਜ਼ ਹੋਏ 24 ਘੰਟੇ ਵੀ ਨਹੀਂ ਹੋਏ ਪਰ 1.50 ਲੱਖ ਤੋਂ ਵੱਧ ਲੋਕ ਇਸ ਨੂੰ ਸੁਣ ਚੁੱਕੇ ਹਨ।
ਇਹ ਗੀਤ 3.38 ਮਿੰਟ ਦਾ ਹੈ ਅਤੇ ਇਸ ਗੀਤ ਦੇ ਬੋਲ ਹਨ- ਸੁਣ ਬੈਲਬੌਟਮ ਵਾਲੀ ਕੁੜੀਏ... ਅੱਸੀਂ ਧਰਨੇ ਵਾਲੇ ਹਾ... ਇਸ ਤੋਂ ਪਹਿਲਾਂ ਗਾਇਕ ਬੱਬੂ ਮਾਨ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਜੋ ਪਿੰਡ ਰੁੜਕਾ ਕਲਾਂ ਜਲੰਧਰ ਦਾ ਸੀ। ਜਿੱਥੇ ਉਨ੍ਹਾਂ ਨੇ ਹਾਲ ਹੀ 'ਚ ਲਾਈਵ ਸ਼ੋਅ ਕੀਤਾ ਸੀ। ਬੱਬੂ ਮਾਨ ਨੇ ਸਟੇਜ ਤੋਂ ਕਿਸਾਨਾਂ ਦਾ ਹੌਸਲਾ ਵਧਾਇਆ ਸੀ। ਇਸ ਦੇ ਨਾਲ ਹੀ ਵਿਸ਼ਵ ਵਪਾਰ ਸੰਗਠਨ (WTO) ਦਾ ਵੀ ਵਿਰੋਧ ਕੀਤਾ ਸੀ।