ਜਲੰਧਰ, 10 ਮਾਰਚ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਸਮੁੱਚੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਹ ਪ੍ਰੋਗਰਾਮ ਸਵੇਰੇ ਕਰੀਬ 11.30 ਵਜੇ ਸ਼ੁਰੂ ਹੋਵੇਗਾ। ਕਈ ਮੰਤਰੀ ਅਤੇ ਨੇਤਾ ਹਵਾਈ ਅੱਡੇ 'ਤੇ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਪ੍ਰੋਗਰਾਮ ਦੌਰਾਨ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ, ਕੇਂਦਰੀ ਮੰਤਰੀ ਵਿਜੇ ਸਿੰਘ, ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਆਪ), ਰਾਜ ਸਭਾ ਮੈਂਬਰ ਅਸ਼ੋਕ ਮਿੱਤਲ (ਆਪ), ਰਾਜ ਸਭਾ ਐਮ.ਪੀ. ਹਰਭਜਨ ਸਿੰਘ (ਆਪ), ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਂਚੇਵਾਲ (ਆਪ), ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ (ਕਾਂਗਰਸ) ਅਤੇ ਹੋਰ ਆਗੂ ਹਾਜ਼ਰ ਹੋਣਗੇ।