ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਰੇਵਾੜੀ 'ਚ ਐਤਵਾਰ ਰਾਤ ਕਰੀਬ 11:30 ਵਜੇ ਇਕ ਇਨੋਵਾ ਗੱਡੀ ਨੂੰ ਇਕ ਐੱਸ.ਯੂ.ਵੀ. ਨੇ ਟੱਕਰ ਮਾਰ ਦਿੱਤੀ।ਇਸ ਹਾਦਸੇ 'ਚ 4 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਜ਼ਖਮੀਆਂ ਨੂੰ ਰੇਵਾੜੀ ਅਤੇ ਗੁਰੂਗ੍ਰਾਮ ਦੇ ਨਿੱਜੀ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਹੋਰ ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਰੇਵਾੜੀ ਅਤੇ ਗੁਰੂਗ੍ਰਾਮ ਦੇ ਨਿੱਜੀ ਹਸਪਤਾਲਾਂ ਵਿਚ ਲਿਜਾਇਆ ਗਿਆ। ਸੂਚਨਾ ਤੋਂ ਬਾਅਦ ਥਾਣਾ ਧਾਰੂਹੇੜਾ ਦੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਇਸ ਮਗਰੋਂ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ।
ਇਹ ਹਾਦਸਾ ਦਿੱਲੀ ਰੋਡ 'ਤੇ ਮਸਾਣੀ ਪਿੰਡ ਨੇੜੇ ਵਾਪਰਿਆ। ਇਨੋਵਾ ਸਵਾਰ ਔਰਤਾਂ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਵਾਪਸ ਆ ਰਹੀਆਂ ਸਨ। ਰਸਤੇ ਵਿੱਚ ਉਨ੍ਹਾਂ ਦੀ ਗੱਡੀ ਦਾ ਟਾਇਰ ਪੰਕਚਰ ਹੋ ਗਿਆ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆਈ ਇੱਕ ਹੋਰ ਕਾਰ ਨੇ ਇਨੋਵਾ ਨੂੰ ਟੱਕਰ ਮਾਰ ਦਿੱਤੀ।