Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਚੰਡੀਗੜ੍ਹ 'ਚ ਕੇਜਰੀਵਾਲ ਦੀ ਗਰੰਟੀ ਨੂੰ ਪੂਰਾ ਕਰਨ ਦੇ ਰਾਹ 'ਤੇ 'ਆਪ' ਮੇਅਰ

Updated on Monday, March 11, 2024 21:24 PM IST

 ਚੰਡੀਗੜ੍ਹ ਨੂੰ ਮਿਲੇਗਾ 20,000 ਲੀਟਰ ਮੁਫਤ ਪਾਣੀ ਅਤੇ ਮੁਫਤ ਪਾਰਕਿੰਗ ਦੀ ਸਹੂਲਤ

 ਅਸੀਂ ਚੰਡੀਗੜ੍ਹ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕੀਤਾ: 'ਆਪ' ਦੇ ਮੇਅਰ ਕੁਲਦੀਪ ਕੁਮਾਰ

 ਸਕੱਤਰ ਅਤੇ ਰਾਜਪਾਲ ਲੋਕ ਭਲਾਈ ਦੇ ਫੈਸਲਿਆਂ ਦੀ ਫਾਈਲਾਂ ਤੁਰੰਤ ਪਾਸ ਕਰਨ: ਮੇਅਰ

 ਭਾਜਪਾ ਸਦਨ ਨੂੰ ਖਰਾਬ ਕਰ ਰਹੀ ਹੈ ਪਰ ਅਸੀਂ ਲੋਕ ਭਲਾਈ ਦੇ ਕੰਮਾਂ ਲਈ ਵਚਨਬੱਧ ਹਾਂ : ਮੇਅਰ ਕੁਲਦੀਪ ਕੁਮਾਰ

 ਚੰਡੀਗੜ੍ਹ ਦੇ ਲੋਕ ਅੱਜ ਜਿੱਤ ਗਏ, ਇਹ ਭ੍ਰਿਸ਼ਟਾਚਾਰ ਬਨਾਮ ਇਮਾਨਦਾਰੀ ਹੈ, ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ: ਕੁਲਦੀਪ ਕੁਮਾਰ

 ਸਾਡੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣਾਂ ਦੌਰਾਨ ਚੰਡੀਗੜ੍ਹ ਵਾਸੀਆਂ ਨੂੰ 20,000 ਲੀਟਰ ਮੁਫਤ ਪਾਣੀ ਦੀ ਗਰੰਟੀ ਦਿੱਤੀ ਸੀ, ਅਸੀਂ ਪੂਰੀ ਕਰ ਰਹੇ ਹਾਂ : ਕੁਲਦੀਪ ਕੁਮਾਰ

 ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ

 ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਪੂਰੀ ਕਰ ਰਹੀ ਹੈ।  ਚੰਡੀਗੜ੍ਹ ਦੇ ਲੋਕਾਂ ਨੂੰ ਮੁਫਤ 20,000 ਲੀਟਰ ਪਾਣੀ ਅਤੇ ਮੁਫਤ ਪਾਰਕਿੰਗ ਦੀ ਸਹੂਲਤ ਦਿੱਤੀ ਜਾਵੇਗੀ।

 'ਆਪ' ਦੇ ਮੇਅਰ ਕੁਲਦੀਪ ਕੁਮਾਰ ਨੇ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਸਥਿਤ 'ਆਪ' ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਕਰਕੇ ਸਦਨ ਦੀ ਕਾਰਵਾਈ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ।

 ਕੁਲਦੀਪ ਕੁਮਾਰ ਨੇ ਦੱਸਿਆ ਕਿ ਅੱਜ ਅਸੀਂ ਚੰਡੀਗੜ੍ਹ ਦੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਨੂੰ ਲੈ ਕੇ ਸਦਨ ਵਿੱਚ ਸੰਬੋਧਨ ਕੀਤਾ।  ਉਨ੍ਹਾਂ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਦੀ ਨਗਰ ਨਿਗਮ ਚੋਣਾਂ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ 20,000 ਲੀਟਰ ਮੁਫ਼ਤ ਪਾਣੀ ਦਿੱਤਾ ਜਾਵੇਗਾ।  ਅੱਜ ਅਸੀਂ ਇਸ ਨੂੰ ਸਦਨ ਵਿੱਚ ਰੱਖਿਆ ਅਤੇ ਭਾਜਪਾ ਕੌਂਸਲਰ ਦੁਆਰਾ ਪੈਦਾ ਕੀਤੀ ਗੜਬੜ ਦੇ ਬਾਵਜੂਦ ਇਸ ਨੂੰ ਪਾਸ ਕੀਤਾ, ਕਿੳਂ ਕਿ ੳਹ ਨਹੀਂ ਚਾਹੁੰਦੇ ਕਿ ਅਸੀਂ ਲੋਕ ਭਲਾਈ ਦੇ ਕੰਮ ਕਰੀਏ।

ਉਨ੍ਹਾਂ ਕਿਹਾ ਕਿ ਅੱਜ ਹਾਊਸ ਵੱਲੋਂ ਲਿਆ ਗਿਆ ਇੱਕ ਹੋਰ ਅਹਿਮ ਫੈਸਲਾ ਮੁਫਤ ਪਾਰਕਿੰਗ ਹੈ।  ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਹੈ ਅਤੇ ਇੱਥੇ ਸਾਰੇ ਲੋਕਾਂ ਨੂੰ ਮੁਫਤ ਪਾਰਕਿੰਗ ਦੀ ਸਹੂਲਤ ਮਿਲਣੀ ਚਾਹੀਦੀ ਹੈ।  ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਕੱਤਰ ਜਾਂ ਰਾਜਪਾਲ ਇਨ੍ਹਾਂ ਲੋਕ ਭਲਾਈ ਫੈਸਲਿਆਂ ਦੇ ਰਾਹ ਵਿੱਚ ਅੜਿੱਕਾ ਨਹੀਂ ਬਣਨਗੇ ਅਤੇ ਇਨ੍ਹਾਂ ਫਾਈਲਾਂ ਨੂੰ ਜਲਦੀ ਤੋਂ ਜਲਦੀ ਪਾਸ ਕਰ ਦਿੱਤਾ ਜਾਵੇਗਾ।

 ਮੀਡੀਆ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਭਾਜਪਾ ਕੌਂਸਲਰ ਲਗਾਤਾਰ ਸਦਨ ਵਿੱਚ ਹਂਗਾਮਾ ਕਰ ਰਹੇ ਹਨ।  ਪਹਿਲਾਂ ਉਨ੍ਹਾਂ ਨੇ ਚੋਣਾਂ ਵਿੱਚ ਧਾਂਦਲੀ ਕੀਤੀ, ਹੁਣ ਉਹ ਨਹੀਂ ਚਾਹੁੰਦੇ ਕਿ ਸਦਨ ਲੋਕ ਪੱਖੀ ਫੈਸਲੇ ਕਰੇ।  ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਦੇ ਲੋਕਾਂ ਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਮੁਫਤ ਪਾਣੀ ਅਤੇ ਮੁਫਤ ਪਾਰਕਿੰਗ ਦੀ ਸਹੂਲਤ ਮਿਲੇਗੀ।  ਉਨ੍ਹਾਂ ਸਥਾਨਕ ਸਕੱਤਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਇਹ ਫਾਈਲਾਂ ਪਾਸ ਕਰਨ ਦੀ ਮੰਗ ਕੀਤੀ ਹੈ।

 ਉਨ੍ਹਾਂ ਅੱਗੇ ਕਿਹਾ ਕਿ 'ਆਪ' ਅਤੇ ਕਾਂਗਰਸ ਚੰਡੀਗੜ੍ਹ 'ਚ ਭਾਜਪਾ ਅਤੇ ਲੋਕਾਂ ਨਾਲ ਹੋ ਰਹੀ ਬੇਇਨਸਾਫ਼ੀ ਦਾ ਮੁਕਾਬਲਾ ਕਰਨ ਲਈ ਇਕੱਠੇ ਹੋਏ ਹਨ।  ਕਾਂਗਰਸ ਨੇ ਮੁਫਤ ਪਾਰਕਿੰਗ ਦਾ ਵਾਅਦਾ ਕੀਤਾ ਅਤੇ 'ਆਪ' ਨੇ ਚੰਡੀਗੜ੍ਹ ਦੇ ਲੋਕਾਂ ਨੂੰ ਮੁਫਤ ਪਾਣੀ ਦੇਣ ਦਾ ਵਾਅਦਾ ਕੀਤਾ।  ਅੱਜ ਅਸੀਂ ਮਿਲ ਕੇ ਇਹ ਦੋਵੇਂ ਫੈਸਲੇ ਪਾਸ ਕਰਕੇ ਲੋਕਾਂ ਦਾ ਦੋਹਰਾ ਭਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੀ ਜਿੱਤ ਹੋਈ ਹੈ। ਇਹ ਭ੍ਰਿਸ਼ਟਾਚਾਰ ਬਨਾਮ ਇਮਾਨਦਾਰੀ ਹੈ ਅਤੇ ਇਮਾਨਦਾਰੀ ਦੀ ਜਿੱਤ ਹੈ।

 ਕੁਲਦੀਪ ਕੁਮਾਰ ਨੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਦੇ ਲੋਕਾਂ ਨੂੰ ਮੁਫਤ ਪਾਣੀ ਦੀ ਗਾਰੰਟੀ ਦਿੱਤੀ ਸੀ ਅਤੇ ਅੱਜ ਅਸੀਂ ਉਸ ਗਰੰਟੀ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਹਾਂ।  ਉਨ੍ਹਾਂ ਕਿਹਾ ਕਿ ਹੁਣ ਚੰਡੀਗੜ੍ਹ ਵਿੱਚ ਲੋਕ ਭਲਾਈ ਦੇ ਕੰਮ ਕੀਤੇ ਜਾਣਗੇ।  ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ ਅਤੇ ਲੋਕਾਂ ਦਾ ਰਾਜ ਸ਼ੁਰੂ ਹੋ ਗਿਆ ਹੈ।

 ਇਸ ਮੌਕੇ 'ਆਪ' ਕੌਂਸਲਰ ਯੋਗੇਸ਼ ਢੀਂਗਰਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ 'ਆਪ' ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ.ਐਸ.ਐਸ. ਆਹਲੂਵਾਲੀਆ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ ਅਤੇ ਕਾਂਗਰਸ ਕੌਂਸਲਰ ਤਰੁਣਾ ਮਹਿਤਾ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X