ਨਵੀਂ ਦਿੱਲੀ, 12 ਮਾਰਚ, ਦੇਸ਼ ਕਲਿਕ ਬਿਊਰੋ :
ਭਾਰਤੀ ਸਟੇਟ ਬੈਂਕ (SBI) ਅੱਜ ਚੋਣ ਕਮਿਸ਼ਨ ਨੂੰ ਚੋਣ ਬਾਂਡ ਦੇ ਵੇਰਵੇ ਦੇ ਸਕਦਾ ਹੈ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਬੈਂਕ ਨੂੰ ਫਟਕਾਰ ਲਗਾਈ ਸੀ ਅਤੇ ਅੱਜ ਮੰਗਲਵਾਰ ਸ਼ਾਮ ਤੱਕ ਇਹ ਵੇਰਵੇ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਦੇ ਮਾਮਲੇ 'ਚ ਐੱਸਬੀਆਈ ਦੀ ਪਟੀਸ਼ਨ 'ਤੇ ਕਰੀਬ 40 ਮਿੰਟ ਤੱਕ ਸੁਣਵਾਈ ਕੀਤੀ। ਐਸਬੀਆਈ ਨੇ ਅਦਾਲਤ ਨੂੰ ਕਿਹਾ ਸੀ- ਸਾਨੂੰ ਬਾਂਡ ਨਾਲ ਜੁੜੀ ਜਾਣਕਾਰੀ ਦੇਣ ਵਿੱਚ ਕੋਈ ਦਿੱਕਤ ਨਹੀਂ ਹੈ, ਪਰ ਇਸ ਵਿੱਚ ਕੁਝ ਸਮਾਂ ਚਾਹੀਦਾ ਹੈ। ਇਸ 'ਤੇ ਸੀਜੇਆਈ ਡੀਵਾਈ ਚੰਦਰਚੂੜ ਨੇ ਪੁੱਛਿਆ- ਤੁਸੀਂ ਪਿਛਲੀ ਸੁਣਵਾਈ (15 ਫਰਵਰੀ) ਤੋਂ 26 ਦਿਨਾਂ 'ਚ ਕੀ ਕੀਤਾ?
ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ- SBI 12 ਮਾਰਚ ਤੱਕ ਸਾਰੀ ਜਾਣਕਾਰੀ ਦਾ ਖੁਲਾਸਾ ਕਰੇ।ਇਸ ਦੇ ਨਾਲ ਹੀ ਚੋਣ ਕਮਿਸ਼ਨ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਸਾਰੀ ਜਾਣਕਾਰੀ ਇਕੱਠੀ ਕਰਕੇ ਵੈੱਬਸਾਈਟ 'ਤੇ ਪ੍ਰਕਾਸ਼ਿਤ ਕਰੇ।