ਨਵੀਂ ਦਿੱਲੀ: 14 ਮਾਰਚ, ਦੇਸ਼ ਕਲਿੱਕ ਬਿਓਰੋ
ਭਾਰਤੀ ਚੋਣ ਕਮਿਸ਼ਨ ਦੇ ਚੋਟੀ ਦੇ ਪੈਨਲ ਵਿੱਚ ਦੋ ਖਾਲੀ ਅਸਾਮੀਆਂ ਲਈ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਦੀ ਚੋਣ ਕੀਤੀ ਗਈ ਹੈ।
ਸ੍ਰੀ ਅਧੀਰ ਚੌਧਰੀ, ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਸਹਾਇਤਾ ਲਈ ਦੋ ਚੋਣ ਕਮਿਸ਼ਨਰਾਂ ਦੀ ਚੋਣ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੇ ਪੈਨਲ ਦਾ ਹਿੱਸਾ ਸਨ। ਪ੍ਰਧਾਨ ਮੰਤਰੀ ਅਤੇ ਸ੍ਰੀ ਚੌਧਰੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੈਨਲ ਵਿੱਚ ਸਨ। ਕਾਂਗਰਸ ਨੇਤਾ ਨੇ ਭਾਰਤ ਦੇ ਚੀਫ਼ ਜਸਟਿਸ ਦੀ ਥਾਂ ਇੱਕ ਕੇਂਦਰੀ ਮੰਤਰੀ ਨੂੰ ਚੋਣ ਕਮੇਟੀ ਵਿੱਚ ਸ਼ਾਮਲ ਕਰਨ ਵਾਲੇ ਕਾਨੂੰਨ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਿਆ। ਊਨਾਂ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਨੂੰ ਇਸ ਕਮੇਟੀ ਵਿੱਚ ਹੋਣਾ ਚਾਹੀਦਾ ਸੀ।