4 ਰਾਜਾਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵੀ ਅੱਜ ਤੈਅ ਹੋਣਗੀਆਂ
ਨਵੀਂ ਦਿੱਲੀ, 16 ਮਾਰਚ, ਦੇਸ਼ ਕਲਿਕ ਬਿਊਰੋ :
2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਮੁੱਖ ਚੋਣ ਕਮਿਸ਼ਨਰ ਦੁਪਹਿਰ 3 ਵਜੇ ਦਿੱਲੀ ਦੇ ਵਿਗਿਆਨ ਭਵਨ 'ਚ ਪ੍ਰੈੱਸ ਕਾਨਫਰੰਸ ਕਰਨਗੇ। ਲੋਕ ਸਭਾ ਦੇ ਨਾਲ-ਨਾਲ 4 ਰਾਜਾਂ ਆਂਧਰਾ ਪ੍ਰਦੇਸ਼, ਓਡੀਸ਼ਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵੀ ਅੱਜ ਤੈਅ ਹੋ ਜਾਣਗੀਆਂ। 543 ਲੋਕ ਸਭਾ ਸੀਟਾਂ 'ਤੇ 7 ਪੜਾਵਾਂ 'ਚ ਵੋਟਿੰਗ ਹੋ ਸਕਦੀ ਹੈ। ਪਹਿਲੇ ਪੜਾਅ ਲਈ 15 ਤੋਂ 18 ਅਪ੍ਰੈਲ ਦਰਮਿਆਨ ਵੋਟਿੰਗ ਹੋ ਸਕਦੀ ਹੈ, ਜਦਕਿ ਆਖਰੀ ਪੜਾਅ 19 ਮਈ ਨੂੰ ਹੋ ਸਕਦਾ ਹੈ। ਨਤੀਜਾ 23 ਮਈ ਨੂੰ ਆ ਸਕਦਾ ਹੈ।
ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਚਾਰ ਵਿਧਾਨ ਸਭਾ ਚੋਣਾਂ ਲਈ 3.4 ਲੱਖ ਕੇਂਦਰੀ ਬਲਾਂ ਦੀ ਮੰਗ ਕੀਤੀ ਹੈ। ਕਮਿਸ਼ਨ 97 ਕਰੋੜ ਵੋਟਰਾਂ ਲਈ ਦੇਸ਼ ਭਰ ਵਿੱਚ ਕਰੀਬ 12.5 ਲੱਖ ਪੋਲਿੰਗ ਸਟੇਸ਼ਨ ਬਣਾ ਸਕਦਾ ਹੈ। ਤਰੀਕਾਂ ਦੇ ਐਲਾਨ ਦੇ ਨਾਲ ਹੀ ਦੇਸ਼ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋ ਜਾਵੇਗਾ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।