ਨਵੀਂ ਦਿੱਲੀ, 19 ਮਾਰਚ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਅੱਜ 19 ਮਾਰਚ ਨੂੰ ਤਿਹਾੜ ਜੇਲ੍ਹ ‘ਚੋਂ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਸੰਸਦ ਜਾਣਗੇ। ਰਾਉਸ ਐਵੇਨਿਊ ਕੋਰਟ ਨੇ ਸੋਮਵਾਰ (18 ਮਾਰਚ) ਨੂੰ ਜੇਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਸੀ ਕਿ ਸੰਜੇ ਸਿੰਘ ਨੂੰ ਰਾਜ ਸਭਾ ਲਿਜਾਣ ਲਈ ਸਾਰੇ ਪ੍ਰਬੰਧ ਕੀਤੇ ਜਾਣ।
ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਕਿਹਾ ਕਿ ਉਹ ਰਾਜ ਸਭਾ ਜਾਣ ਸਮੇਂ ਨਾ ਤਾਂ ਮੋਬਾਈਲ ਫ਼ੋਨ ਦੀ ਵਰਤੋਂ ਕਰਨਗੇ ਅਤੇ ਨਾ ਹੀ ਮੀਡੀਆ ਨਾਲ ਗੱਲ ਕਰਨਗੇ। ਸੰਜੇ ਸਿੰਘ ਇਸ ਸਮੇਂ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਕਾਰਨ ਨਿਆਂਇਕ ਹਿਰਾਸਤ ਵਿੱਚ ਹੈ।