ਅੱਜ ਹੀ ਹਾਈ ਕੋਰਟ ਨੇ ਗ੍ਰਿਫਤਾਰੀ ਤੋਂ ਬਚਾਉਣ ਦੀ ਪਟੀਸ਼ਨ ਕੀਤੀ ਸੀ ਖਾਰਜ
ਨਵੀਂ ਦਿੱਲੀ, 21 ਮਾਰਚ, ਦੇਸ਼ ਕਲਿਕ ਬਿਊਰੋ :
ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੁਝ ਘੰਟਿਆਂ ਬਾਅਦ ਈਡੀ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ ਉਨ੍ਹਾਂ ਤੋਂ ਪੁੱਛਗਿੱਛ ਕਰ ਸਕਦੀ ਹੈ।
ਅੱਜ ਦੁਪਹਿਰ ਹੀ ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਅੱਜ ਵੀਰਵਾਰ, 21 ਮਾਰਚ ਨੂੰ ਹਾਈ ਕੋਰਟ ਨੇ ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਬਚਾਉਣ ਦੀ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਨੂੰ 9 ਸੰਮਨ ਭੇਜੇ ਹਨ, ਪਰ ਕੇਜਰੀਵਾਲ ਪੇਸ਼ ਨਹੀਂ ਹੋਏ।
ਇਸ ਦੇ ਨਾਲ ਹੀ ਕੇਜਰੀਵਾਲ ਨੇ ਅਦਾਲਤ ਤੋਂ ਭਰੋਸਾ ਮੰਗਿਆ ਸੀ ਕਿ ਜੇਕਰ ਉਹ ਪੁੱਛਗਿੱਛ ਲਈ ਈਡੀ ਕੋਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਜਰੀਵਾਲ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ, ਉਨ੍ਹਾਂ ਦੀ ਗ੍ਰਿਫਤਾਰੀ 'ਤੇ ਕੋਈ ਰੋਕ ਨਹੀਂ ਹੈ।