ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ : ‘ਆਪ’ ਆਗੂ
ਨਵੀਂ ਦਿੱਲੀ, 21 ਮਾਰਚ, ਦੇਸ਼ ਕਲਿੱਕ ਬਿਓਰੋ :
ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦੇਰ ਸ਼ਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਕੇਜਰੀਵਾਲ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਾਫ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ‘ਆਪ’ ਆਗੂ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਬਣੇ ਰਹਿਣਗੇ।
ਕੇਜਰੀਵਾਲ ਦੇ ਗ੍ਰਿਫਤਾਰ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੰਖ ਮੰਤਰੀ ਬਣੇ ਰਹਿਣਗੇ ਅਤੇ ਜੇਲ੍ਹ ਤੋਂ ਆਪਣਾ ਕੰਮ ਕਰਦੇ ਰਹਿਣਗੇ।