ਚੰਡੀਗੜ੍ਹ, 22 ਮਾਰਚ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਸ ਸਬੰਧ 'ਚ ਗ੍ਰਿਫਤਾਰੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਈਡੀ ਨੂੰ ਭਾਜਪਾ ਦੀ ਟੀਮ ਕਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਈਡੀ ਦੀ ਪੁੱਛਗਿੱਛ ਦੇ ਮਾਮਲੇ 'ਤੇ ਕਿਹਾ ਕਿ ਭਾਜਪਾ ਦੀ ਸਿਆਸੀ ਟੀਮ (ਈਡੀ) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ, ਕਿਉਂਕਿ ਸਿਰਫ਼ 'ਆਪ' ਹੀ ਭਾਜਪਾ ਨੂੰ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਸੋਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।