ਨਵੀਂ ਦਿੱਲੀ, 24 ਮਾਰਚ, ਦੇਸ਼ ਕਲਿਕ ਬਿਊਰੋ :
ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਮਾਮਲੇ 'ਤੇ ਫੌਰੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਹੋਲੀ ਦੀ ਛੁੱਟੀ ਹੈ। ਬੁੱਧਵਾਰ (27 ਮਾਰਚ) ਨੂੰ ਅਦਾਲਤ ਖੁੱਲ੍ਹਣ 'ਤੇ ਹੀ ਮਾਮਲੇ ਦੀ ਸੁਣਵਾਈ ਹੋਵੇਗੀ।
ਜਿਕਰਯੋਗ ਹੈ ਕਿ ਸ਼ਨੀਵਾਰ ਸ਼ਾਮ ਨੂੰ ਕੇਜਰੀਵਾਲ ਦੇ ਵਕੀਲ ਨੇ ਈਡੀ ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ ਰਿਮਾਂਡ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਵਕੀਲਾਂ ਨੇ ਕਿਹਾ ਕਿ ਦੋਵੇਂ ਫੈਸਲੇ ਗੈਰ-ਕਾਨੂੰਨੀ ਹਨ। ਕੇਜਰੀਵਾਲ ਰਿਹਾਅ ਹੋਣ ਦਾ ਹੱਕਦਾਰ ਹੈ।ਉਨ੍ਹਾਂ ਕਿਹਾ ਕਿ ਅਸੀਂ ਅਦਾਲਤ ਤੋਂ 24 ਮਾਰਚ ਤੱਕ ਸੁਣਵਾਈ ਦੀ ਮੰਗ ਕੀਤੀ।