ਨਵੀਂ ਦਿੱਲੀ, 24 ਮਾਰਚ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਸੰਬੰਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਿਰੋਧ ‘ਚ ਅੱਜ ਸਾਰੀ ਦਿੱਲੀ ਵਿੱਚ ਕੈਂਡਲ ਮਾਰਚ ਅਤੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ।
ਬਿਆਨ ਜਾਰੀ ਕਰਦਿਆਂ 'ਆਪ' ਨੇ ਕਿਹਾ ਹੈ ਕਿ ਭਾਜਪਾ ਦੀ ਤਾਨਾਸ਼ਾਹੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫਰਜ਼ੀ ਗ੍ਰਿਫਤਾਰੀ ਦੇ ਵਿਰੋਧ 'ਚ ਦਿੱਲੀ ਭਰ 'ਚ ਸੜਕਾਂ 'ਤੇ ਕੈਂਡਲ ਮਾਰਚ ਕੀਤਾ ਜਾਵੇਗਾ ਅਤੇ ਭਾਜਪਾ ਦੇ ਪੁਤਲੇ ਸਾੜੇ ਜਾਣਗੇ। । ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਨੂੰ ਸਾਰਿਆਂ ਨੂੰ ਅਰਵਿੰਦ ਕੇਜਰੀਵਾਲ ਦੀ ਢਾਲ ਬਣ ਕੇ ਖੜ੍ਹਨਾ ਹੋਵੇਗਾ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਆਖਰੀ ਕਿੱਲ ਸਾਬਤ ਹੋਵੇਗੀ।