ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ ਨੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਮੰਗਲਵਾਰ ਯਾਨੀ ਅੱਜ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਨਾਲ ਹੀ ਸਾਰੀਆਂ ਵਿਰੋਧੀ ਪਾਰਟੀਆਂ ਨੇ 31 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਵਿਸ਼ਾਲ ਰੈਲੀ ਕਰਨ ਦਾ ਵੀ ਐਲਾਨ ਕੀਤਾ ਹੈ।
ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ, 'ਅਰਵਿੰਦ ਕੇਜਰੀਵਾਲ, ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ “ਆਪ” ਪਰਿਵਾਰ ਦੇ ਮੈਂਬਰ ਹਨ। ਇਸ ਲਈ ਪਾਰਟੀ ਨੇ ਇਸ ਸਾਲ ਹੋਲੀ ਨਾ ਮਨਾਉਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹੁਣ ਅਸੀਂ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਹੀ ਹੋਲੀ ਮਨਾਵਾਂਗੇ।ਉਨ੍ਹਾਂ ਕਿਹਾ ਕਿ ਇੱਕ ਮੌਜੂਦਾ ਮੁੱਖ ਮੰਤਰੀ ਅਤੇ ਇੱਕ ਰਾਸ਼ਟਰੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਨੂੰ ਆਦਰਸ਼ ਚੋਣ ਜ਼ਾਬਤੇ ਦੌਰਾਨ ਗ੍ਰਿਫਤਾਰ ਕੀਤਾ ਗਿਆ। ਸਾਰਾ ਸੰਸਾਰ ਹੈਰਾਨ ਹੈ। ਸਾਰੀਆਂ ਵਿਰੋਧੀ ਪਾਰਟੀਆਂ ਨੇ ਫੈਸਲਾ ਕੀਤਾ ਹੈ ਕਿ ਅਸੀਂ 31 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਵਿਸ਼ਾਲ ਰੈਲੀ ਕਰਾਂਗੇ।